ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਪੁਰਾਣੀ ਵਿਵਸਥਾ ਬਹਾਲ ਹੋਣਾ ਸਿੱਖ ਸੰਗਤ ਦੀ ਏਕਤਾ ਦਾ ਪ੍ਰਤੀਕ- ਕਰਨੈਲ ਸਿੰਘ ਪੀਰ ਮੁਹੰਮਦ
ਮੱਖੂ, 31 ਅਕਤੂਬਰ (ਵਰਿੰਦਰ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਪੁਰਾਣੀ ਪ੍ਰਬੰਧਕੀ ਵਿਵਸਥਾ ਨੂੰ ਮੁੜ ਬਹਾਲ ਕੀਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਸਿੱਖ ਸੰਗਤ ਦੀ ਏਕਤਾ ਅਤੇ ਸਾਂਝੇ ਸੰਘਰਸ਼ ਦੀ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤ ਸਾਹਿਬਾਨ ਵਿਚੋਂ ਇਕ ਬੇਹੱਦ ਪਵਿੱਤਰ ਅਤੇ ਇਤਿਹਾਸਕ ਅਸਥਾਨ ਹੈ, ਜਿਸ ਨਾਲ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਮੱਖੂ, 31 ਅਕਤੂਬਰ (ਵਰਿੰਦਰ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਪੁਰਾਣੀ ਪ੍ਰਬੰਧਕੀ ਵਿਵਸਥਾ ਨੂੰ ਮੁੜ ਬਹਾਲ ਕੀਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਸਿੱਖ ਸੰਗਤ ਦੀ ਏਕਤਾ ਅਤੇ ਸਾਂਝੇ ਸੰਘਰਸ਼ ਦੀ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤ ਸਾਹਿਬਾਨ ਵਿਚੋਂ ਇਕ ਬੇਹੱਦ ਪਵਿੱਤਰ ਅਤੇ ਇਤਿਹਾਸਕ ਅਸਥਾਨ ਹੈ, ਜਿਸ ਨਾਲ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਅਸਥਾਨ ਦੇ ਪ੍ਰਬੰਧ ਵਿਚ ਸਿੱਖ ਰਵਾਇਤਾਂ, ਮਰਿਆਦਾ ਤੇ ਸੰਗਤ ਦੀ ਭਾਗੀਦਾਰੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਵਿਵਸਥਾ ਦੀ ਬਹਾਲੀ ਨਾਲ ਸੰਗਤ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵੱਲ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਮਾਮਲੇ ਵਿਚ ਵੱਖ-ਵੱਖ ਸਿੱਖ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਸਥਾਨਕ ਸੰਗਤਾਂ ਵਲੋਂ ਨਿਭਾਈ ਗਈ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਆਪਣੇ ਇਤਿਹਾਸਕ ਗੁਰਧਾਮਾਂ ਦੀ ਮਰਿਆਦਾ, ਧਾਰਮਿਕ ਰਵਾਇਤਾਂ ਅਤੇ ਪ੍ਰਬੰਧਕੀ ਹੱਕਾਂ ਦੀ ਰਾਖੀ ਲਈ ਹਮੇਸ਼ਾ ਇੱਕਜੁੱਟ ਰਹਿਣ।