01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਲਾਲਾਬਾਦ ’ਚ ਕਾਂਗਰਸ ਵਲੋਂ ਜਥੇਬੰਦੀ ਦਾ ਵਿਸਥਾਰ, ਹਰਦੇਵ ਸਿੰਘ ਤੇ ਕ੍ਰਿਸ਼ ਸ਼ਰਮਾ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਜਲਾਲਾਬਾਦ, 31 ਅਕਤੂਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਨੂੰ ਸਰਗਰਮ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਦੋ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਯੂਥ ਆਗੂ ਹਰਦੇਵ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਤੇ ਕ੍ਰਿਸ਼ ਸ਼ਰਮਾ ਘੁਬਾਇਆ ਨੂੰ ਬਲਾਕ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਜਲਾਲਾਬਾਦ, 31 ਅਕਤੂਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਜਥੇਬੰਦਕ ਢਾਂਚੇ ਨੂੰ ਸਰਗਰਮ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਦੋ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਯੂਥ ਆਗੂ ਹਰਦੇਵ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਤੇ ਕ੍ਰਿਸ਼ ਸ਼ਰਮਾ ਘੁਬਾਇਆ ਨੂੰ ਬਲਾਕ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਵਿਚ ਜ਼ਿੰਮੇਵਾਰੀਆਂ ਦੇਣ ਨਾਲ ਜਥੇਬੰਦੀ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਸੋਨੀਆ ਗਾਂਧੀ ਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਓਮ ਸਰਪੰਚ, ਅਸ਼ੋਕ ਕੰਬੋਜ, ਪਰਮਜੀਤ ਸਿੰਘ ਪੰਮਾ, ਆਕਾਸ਼ ਕੰਬੋਜ, ਵਿਸ਼ਵਾਸ ਕੰਬੋਜ, ਨਵਜੋਤ ਸਿੰਘ, ਕੁਲਵਿੰਦਰ ਸਿੰਘ, ਸਾਜਨ ਕੰਬੋਜ ਤੇ ਹੋਰ ਮਿੱਤਰ-ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਨੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ ਅਗਲੀ ਖ਼ਬਰ ਡੀ.ਆਰ.ਐੱਮ. ਫ਼ਿਰੋਜ਼ਪੁਰ ਵਲੋਂ ਫ਼ਾਜ਼ਿਲਕਾ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ
Ad Position 24