02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਫਿਰੋਜ਼ਪੁਰ ਮੰਡਲ ’ਚ ਈ-ਟੈਂਡਰਿੰਗ ਨਾਲ, ਐੱਸ.ਐੱਲ.ਆਰ. ਲੀਜ਼ਿੰਗ ਠੇਕੇ ਤੋਂ ਮਿਲੇਗਾ 17.38 ਲੱਖ ਦਾ ਮਾਲੀਆ

ਫਿਰੋਜ਼ਪੁਰ,1 ਨਵੰਬਰ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਵਿੱਚ ਈ-ਟੈਂਡਰਿੰਗ ਦੇ ਮਾਧਿਅਮ ਨਾਲ ਟਰੇਨ ਸੰਖਿਆ 04652 (ਅੰਮ੍ਰਿਤਸਰ-ਜੈਨਗਰ ਸਪੈਸ਼ਲ), ਟਰੇਨ ਸੰਖਿਆ 04668 (ਫਿਰੋਜ਼ਪੁਰ ਕੈਂਟ-ਪਟਨਾ ਸਪੈਸ਼ਲ) ਅਤੇ ਟਰੇਨ ਸੰਖਿਆ 04624 (ਫਿਰੋਜ਼ਪੁਰ ਕੈਂਟ-ਪਟਨਾ ਸਪੈਸ਼ਲ) ਵਿਚ 90 ਦਿਨਾਂ ਲਈ ਐੱਸ. ਐੱਲ.

Ad Position 21
No active advertisement
ਅਜੀਤ ਡੈਸਕ 02-11-2026
ਫਿਰੋਜ਼ਪੁਰ,1 ਨਵੰਬਰ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਵਿੱਚ ਈ-ਟੈਂਡਰਿੰਗ ਦੇ ਮਾਧਿਅਮ ਨਾਲ ਟਰੇਨ ਸੰਖਿਆ 04652 (ਅੰਮ੍ਰਿਤਸਰ-ਜੈਨਗਰ ਸਪੈਸ਼ਲ), ਟਰੇਨ ਸੰਖਿਆ 04668 (ਫਿਰੋਜ਼ਪੁਰ ਕੈਂਟ-ਪਟਨਾ ਸਪੈਸ਼ਲ) ਅਤੇ ਟਰੇਨ ਸੰਖਿਆ 04624 (ਫਿਰੋਜ਼ਪੁਰ ਕੈਂਟ-ਪਟਨਾ ਸਪੈਸ਼ਲ) ਵਿਚ 90 ਦਿਨਾਂ ਲਈ ਐੱਸ.ਐੱਲ.ਆਰ. ਲੀਜ਼ਿੰਗ ਠੇਕਾ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ। ਇਸ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਸੁਵਿਧਾ ਮਿਲੇਗੀ ਅਤੇ ਰੇਲਵੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਨ੍ਹਾਂ ਟਰੇਨਾਂ ਵਿਚ ਐੱਸ.ਐੱਲ.ਆਰ. ਲੀਜ਼ਿੰਗ ਠੇਕੇ ਤੋਂ 17.38 ਲੱਖ ਦਾ ਮਾਲੀਆ ਰੇਲਵੇ ਨੂੰ ਪ੍ਰਾਪਤ ਹੋਵੇਗਾ। ਐੱਸ.ਐੱਲ.ਆਰ. ਲੀਜ਼ਿੰਗ ਵਿਵਸਥਾ ਨਾਲ ਰੇਲਵੇ ਨੂੰ ਵਾਧੂ ਮਾਲੀਆ ਪ੍ਰਾਪਤ ਹੁੰਦਾ ਹੈ ਅਤੇ ਟਰੇਨਾਂ ਵਿਚ ਉਪਲਬਧ ਜਗ੍ਹਾ ਦੀ ਬਿਹਤਰ ਵਰਤੋਂ ਯਕੀਨੀ ਹੁੰਦੀ ਹੈ। ਇਸ ਦੇ ਨਾਲ ਹੀ ਵਪਾਰੀਆਂ ਨੂੰ ਆਪਣੇ ਸਾਮਾਨ ਨੂੰ ਤੇਜ਼ ਅਤੇ ਸੁਰੱਖਿਅਤ ਤਰੀਕੇ ਨਾਲ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਭੇਜਣ ਦੀ ਸੁਵਿਧਾ ਮਿਲਦੀ ਹੈ। ਇਹ ਵਿਵਸਥਾ ਰੇਲਵੇ ਅਤੇ ਵਪਾਰੀ ਦੋਵਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਨਾਲ ਸਮੇਂ ਅਤੇ ਲਾਗਤ ਦੋਵਾਂ ਦੀ ਬੱਚਤ ਹੋ ਰਹੀ ਹੈ। ਈ-ਟੈਂਡਰਿੰਗ ਦੇ ਮਾਧਿਅਮ ਨਾਲ ਪਾਰਦਰਸ਼ੀ ਤਰੀਕੇ ਨਾਲ ਠੇਕੇ ਅਲਾਟ ਕੀਤੇ ਜਾਣ ਨਾਲ ਰੇਲਵੇ ਦੀ ਆਮਦਨ ਵਿਚ ਵਾਧਾ ਹੋ ਰਿਹਾ ਹੈ ਅਤੇ ਯਾਤਰੀਆਂ ਨੂੰ ਬਿਹਤਰ ਸੁਵਿਧਾ ਮਿਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਸਮੱਸਿਆਵਾਂ ਲੈ ਕੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਫ਼ਾਜ਼ਿਲਕਾ ਤੋਂ ਦੁਬਾਰਾ ਟਿਕਟ ਮਿਲਣ ’ਤੇ ਵਿਧਾਇਕ ਸਵਨਾ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ ਪਰਿਵਾਰ ਅਤੇ ਸਮਰਥਕਾਂ ਨ...
Ad Position 24