02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ’ਤੇ ਮੁੜ ਕਬਜ਼ੇ ਦੀ ਕੋਸ਼ਿਸ਼, ਸਰਕਾਰੀ ਜਾਇਦਾਦ ਦੀ ਭੰਨਤੋੜ ਕਰਕੇ ਪਹੁੰਚਾਇਆ ਨੁਕਸਾਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਏ.ਆਈ.ਐੱਸ.ਐੱਫ.

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ. ਟੀ.

Ad Position 21
No active advertisement
ਸਰਕਾਰੀ ਆਈ.ਟੀ.ਆਈ. ਵਿਖੇ ਨੁਕਸਾਨੀ ਗਈ ਜਾਇਦਾਦ ਮੌਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਏ.ਆਈ.ਐੱਸ.ਐੱਫ. ਦੇ ਆਗੂ ਅਤੇ ਵਿਦਿਆਰਥੀ। ਅਜੀਤ ਤਸਵੀਰ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ.ਫ਼ਾਜ਼ਿਲਕਾ ਦੀ ਸਰਕਾਰੀ ਜਾਇਦਾਦ ’ਤੇ ਮੁੜ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਅਹਿਮ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 6 ਵਜੇ ਸਰਕਾਰੀ ਆਈ.ਟੀ.ਆਈ. ਦੇ ਬਾਹਰ ਬਣੇ ਮੋਟਰਸਾਈਕਲ ਸਟੈਂਡ ਦੀਆਂ ਦੀਵਾਰਾਂ ਤੋੜ ਕੇ ਜਾਲੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਥਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਏ.ਆਈ.ਐੱਸ.ਐੱਫ.ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਸਰਕਾਰੀ ਆਈ.ਟੀ.ਆਈ.ਦੇ ਪ੍ਰਧਾਨ ਦੀਪਕ ਕੁਮਾਰ (ਏ.ਆਈ.ਐੱਸ.ਐੱਫ.) ਅਤੇ ਸਰਕਾਰੀ ਐੱਮ.ਆਰ. ਕਾਲਜ ਦੇ ਸਕੱਤਰ ਸੁਬਿੰਦਰ ਦੀ ਅਗਵਾਈ ਹੇਠ ਐਲਾਨ ਕੀਤਾ ਗਿਆ ਕਿ ਇਸ ਮਾਮਲੇ ਸਬੰਧੀ ਭਲਕੇ ਇਕ ਅਹਿਮ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਏ.ਆਈ.ਐੱਸ.ਐੱਫ.ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ ਅਤੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨਿਕ ਜਾਂ ਰਾਜਨੀਤਿਕ ਸ਼ਹਿ ’ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਦੀਵਾਰਾਂ ਅਤੇ ਜਾਲੀਆਂ ਤੋੜਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਘਟਨਾ ਵਾਲੀ ਥਾਂ ’ਤੇ ਤੋੜਿਆ ਗਿਆ ਸਮਾਨ ਜੇਕਰ ਕੋਈ ਚੁੱਕ ਕੇ ਲੈ ਜਾਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮਸਲੇ ਦੇ ਪੱਕੇ ਹੱਲ ਲਈ ਭਲਕੇ ਹੋਣ ਵਾਲੀ ਮੀਟਿੰਗ ਵਿਚ ਵੱਡਾ ਪ੍ਰਦਰਸ਼ਨ ਕਰਨ ਜਾਂ ਪੱਕਾ ਮੋਰਚਾ ਲਗਾਉਣ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਵਲੋਂ ਗੁਰਦਿਆਲ ਢਾਬਾਂ ਨੇ ਸੰਘਰਸ਼ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹਰੀਸ਼ ਕੰਬੋਜ ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਅਤੇ ਰਾਜਵਿੰਦਰ ਨਿਓਲਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਨੀਲ ਗਾਂ ਦੀ ਟੱਕਰ-ਨੀਲ ਗਾਂ ਦੀ ਮੌਤ, ਚਾਲਕ ਜ਼ਖ਼ਮੀ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਟਾਕੇ ਵੇਚਣ ਅਤੇ ਖਰੀਦ ਲਈ ਥਾਵਾਂ ਨਿਰਧਾਰਿਤ ਲਾਇਸੰਸ ਧਾਰਕ ਸਵੇਰੇ 10 ਵਜੇ ਤੋਂ ਸ਼ਾਮ...
Ad Position 24