01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਵਿੱਢੀਆਂ ਤਿਆਰੀਆਂ, ਪਿੰਡ ਕਾਂਵਾਂ ਵਾਲੀ ਵਿਖੇ ਹੋਈ ਅਹਿਮ ਮੀਟਿੰਗ

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਹੁਣ ਤੋਂ ਹੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਤਿਆਰੀਆਂ ਤੇਜ਼ ਕਰਨ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡ ਕਾਂਵਾਂ ਵਾਲੀ ਵਿਖੇ ਪ੍ਰੀਤਮ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ।

Ad Position 21
No active advertisement
ਪਿੰਡ ਕਾਂਵਾਂ ਵਾਲੀ ਵਿਖੇ ਪ੍ਰੀਤਮ ਸਿੰਘ ਦੇ ਗ੍ਰਹਿ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਹੋਈ ਭਾਜਪਾ ਦੀ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਆਗੂ ਅਤੇ ਵਰਕਰ। ਅਜੀਤ ਤਸਵੀਰ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਹੁਣ ਤੋਂ ਹੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਤਿਆਰੀਆਂ ਤੇਜ਼ ਕਰਨ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡ ਕਾਂਵਾਂ ਵਾਲੀ ਵਿਖੇ ਪ੍ਰੀਤਮ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਭਾਜਪਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਨੇ ਕੀਤੀ। ਮੀਟਿੰਗ ਦੌਰਾਨ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਤਿਆਰੀਆਂ, ਸੰਗਠਨਾਤਮਕ ਗਤੀਵਿਧੀਆਂ ਅਤੇ ਚੋਣ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ, ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਮੌਜੂਦਾ ਵਰਕਰਾਂ ਨੂੰ ਹੋਰ ਸਰਗਰਮ ਕਰਨ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਿਹਾ ਕਿ ਕਿਸੇ ਵੀ ਚੋਣ ਵਿਚ ਸਫਲਤਾ ਹਾਸਲ ਕਰਨ ਲਈ ਪਾਰਟੀ ਦਾ ਮਜ਼ਬੂਤ ਸੰਗਠਨ ਅਤੇ ਸਮਰਪਿਤ ਵਰਕਰ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਲੋੜ ਹੈ ਕਿ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਦੌਰਾਨ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡ ਪੱਧਰ ’ਤੇ ਮੀਟਿੰਗਾਂ ਅਤੇ ਹੋਰ ਸੰਗਠਨਾਤਮਕ ਸਰਗਰਮੀਆਂ ਰਾਹੀਂ ਪਾਰਟੀ ਦੇ ਆਧਾਰ ਨੂੰ ਹੋਰ ਵਿਸ਼ਾਲ ਕਰਨ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਰਤੀ ਮੁਕੰਮਲ ਨਾ ਹੋਣ ਕਾਰਨ ਅਧਿਆਪਕਾਂ ਵਿਚ ਰੋਸ, ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਦਾ 60ਵਾਂ ਰਾਸ਼ਨ ਵੰਡ ਸਮਾਗਮ
Ad Position 24