02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਉਲੀਕੇ ਪ੍ਰੋਗਰਾਮਾਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਵਿਚਾਰ ਚਰਚਾ

ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਆਧਾਰ ’ਤੇ ਬਣੀ ਸਾਂਝੀ ਤਾਲਮੇਲ ਕਮੇਟੀ ਵਲ਼ੋਂ ਪੰਜਾਬ ਸਰਕਾਰ ਵਿਰੁੱਧ ਉਲੀਕੇ ਗਏ ਸੰਘਰਸ਼ੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਰਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਬਿਜਲੀ ਬੋਰਡ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

Ad Position 21
No active advertisement
ਸੰਘਰਸ਼ੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੋਈ ਮੀਟਿੰਗ ਵਿਚ ਹਾਜ਼ਰ ਪੈਨਸ਼ਨਰ। 03-11-2026
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਆਧਾਰ ’ਤੇ ਬਣੀ ਸਾਂਝੀ ਤਾਲਮੇਲ ਕਮੇਟੀ ਵਲ਼ੋਂ ਪੰਜਾਬ ਸਰਕਾਰ ਵਿਰੁੱਧ ਉਲੀਕੇ ਗਏ ਸੰਘਰਸ਼ੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਰਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਬਿਜਲੀ ਬੋਰਡ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਰਕੇਸ਼ ਸ਼ਰਮਾ, ਜਸਪਾਲ ਸਿੰਘ, ਸੁਰਿੰਦਰਪਾਲ ਸ਼ਰਮਾ, ਕਿਸ਼ਨ ਚੰਦ ਜਾਗੋ-ਵਾਲੀਆ ਅਤੇ ਪ੍ਰਤਾਪ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਬਦਲਾਅ ਦੇ ਨਾਂ ’ਤੇ ਵਾਅਦੇ ਕਰਨ ਵਾਲੇ ਆਗੂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਧਰਨਿਆਂ ਤੇ ਮੁਜ਼ਾਹਰਿਆਂ ਵਿਚ ਸ਼ਾਮਲ ਹੋ ਕੇ ਉਨ੍ਹਾਂ ਦੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਸਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਸੂਬਾ ਕਮੇਟੀ ਵਲ਼ੋਂ ਬੀਤੇ ਦਿਨੀ ਲੁਧਿਆਣਾ ਵਿਖੇ ਹੋਈ ਮੀਟਿੰਗ ਵਿਚ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਗਈ ਸੀ। ਇਸ ਫ਼ੈਸਲੇ ਅਨੁਸਾਰ 4 ਨਵੰਬਰ ਨੂੰ ਸੂਬਾ ਕਮੇਟੀ ਵਲ਼ੋਂ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਦੀਆਂ ਨੀਤੀਆਂ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਤੋਂ ਬਾਅਦ 1 ਤੋਂ 5 ਦਸੰਬਰ ਤੱਕ ਵਿਧਾਇਕਾਂ ਅਤੇ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ। 6 ਦਸੰਬਰ ਨੂੰ ਲੁਧਿਆਣਾ ਵਿਖੇ ਬੁੱਢੇ ਨਾਲੇ ਵਿਚ ਜਲ ਪ੍ਰਵਾਹ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਦਕਿ 13 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਅੰਮ੍ਰਿਤਸਰ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲ਼ੋਂ ਮਨੁੱਖੀ ਲੜੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇੱਕਜੁੱਟ ਹੋ ਕੇ ਸੰਘਰਸ਼ੀ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਮੀਟਿੰਗ ਵਿਚ ਉਕਤ ਆਗੂਆਂ ਤੋਂ ਇਲਾਵਾ ਸੁਖਚੈਨ ਸਿੰਘ, ਬਿਸ਼ਨ ਸਿੰਘ, ਤਾਰਾ ਸਿੰਘ, ਮੁਖ਼ਤਿਆਰ ਸਿੰਘ, ਚੰਨਣ ਸਿੰਘ, ਗੁਰਨਾਮ ਸਿੰਘ, ਵਿਜੇ ਕੁਮਾਰ ਗੱਖੜ, ਗੁਰਨਾਮ ਸਿੰਘ, ਬਿੰਦਰ ਸਿੰਘ ਅਤੇ ਸ਼ਾਮ ਸਿੰਘ ਵੀ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਮਾਨ ਦੇ ਮੁਨਾਫ਼ੇ ਤਹਿਤ ਗੋਬਰ ਮੰਡੀ ਤੋਂ ਛੱਤਾ ਬਾਜ਼ਾਰ ਤੱਕ ਦੁਕਾਨਦਾਰਾਂ ਨਾਲ ਰਾਬਤਾ ਅਗਲੀ ਖ਼ਬਰ ਐੱਸ.ਡੀ. ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ’ ਤਹਿਤ ਪ੍ਰੋਗਰਾਮ ਕਰਵਾਇਆ
Ad Position 24