03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਮਾਨ ਦੇ ਮੁਨਾਫ਼ੇ ਤਹਿਤ ਗੋਬਰ ਮੰਡੀ ਤੋਂ ਛੱਤਾ ਬਾਜ਼ਾਰ ਤੱਕ ਦੁਕਾਨਦਾਰਾਂ ਨਾਲ ਰਾਬਤਾ

ਫ਼ਿਰੋਜ਼ਪੁਰ,2 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੀ ਟੀਮ ਸਮੇਤ ਸ਼ਹਿਰ ਦੇ ਗੋਬਰ ਮੰਡੀ ਤੋਂ ਜ਼ੀਰਾ ਗੇਟ ਦੇ ਅੰਦਰੂਨੀ ਇਲਾਕਿਆਂ ਰਾਹੀਂ ਛੱਤਾ ਬਾਜ਼ਾਰ ਤੱਕ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ।

Ad Position 21
No active advertisement
ਅਜੀਤ ਡੈਸਕ 03-11-2026
ਫ਼ਿਰੋਜ਼ਪੁਰ,2 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੀ ਟੀਮ ਸਮੇਤ ਸ਼ਹਿਰ ਦੇ ਗੋਬਰ ਮੰਡੀ ਤੋਂ ਜ਼ੀਰਾ ਗੇਟ ਦੇ ਅੰਦਰੂਨੀ ਇਲਾਕਿਆਂ ਰਾਹੀਂ ਛੱਤਾ ਬਾਜ਼ਾਰ ਤੱਕ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲ ਹੈ । ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ, ਸ਼ਹਿਰਾਂ ਦੇ ਵਿਕਾਸ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਘਰ-ਘਰ ਅਤੇ ਦੁਕਾਨ-ਦੁਕਾਨ ਤੱਕ ਪਹੁੰਚਣ ਦੀ ਮੁਹਿੰਮ ਦੌਰਾਨ ਲੋਕਾਂ ਨਾਲ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਵਿਧਾਇਕ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਲੋਕਾਂ ਨਾਲ ਮੁਲਾਕਾਤ ਕਰਨਾ ਨਹੀਂ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਕਰਨਾ ਹੈ। ਲੋਕਾਂ ਵਲੋਂ ਮਿਲ ਰਹੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਨਾਲ ਉਨ੍ਹਾਂ ਨੂੰ ਹੋਰ ਸਮਰਪਣ ਭਾਵਨਾ ਨਾਲ ਹਲਕੇ ਦੀ ਸੇਵਾ ਕਰਨ ਦੀ ਪੇ੍ਰਰਨਾ ਮਿਲਦੀ ਹੈ। ਇਸ ਮੌਕੇ ਹਰਮੀਤ ਸਿੰਘ ਖਾਈ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਹਿਮਾਂਸ਼ੂ ਠੱਕਰ, ਪਰਮਵੀਰ ਸਿੰਘ ਵੜੈਚ, ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ, ਮਨੀਸ਼ ਮੋਗਾ, ਸ਼ੁਭਮ ਚਾਨਣਾ, ਗੋਪਾਲ ਗੁਪਤਾ, ਰਜਨੀਸ਼ ਸ਼ਰਮਾ, ਨਿਸ਼ਾਨ ਸਿੰਘ ਸਰਪੰਚ, ਕੌਂਸਲਰ ਨਰੇਸ਼ ਕੰਤੋੜ, ਦੀਪ ਦੁੱਗਲ, ਐਡਵੋਕੇਟ ਲਖਵਿੰਦਰ ਸਿੰਘ ਕੌਂਸਲਰ, ਗੁਰਭੇਜ ਸਿੰਘ ਪੀ.ਏ., ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਤੋਂ ਅਕਤੂਬਰ ਮਹੀਨੇ ’ਚ 11 ਪਾਰਸਲ ਵੈਨਾਂ ਦੀ ਲੋਡਿੰਗ ਅਗਲੀ ਖ਼ਬਰ ਉਲੀਕੇ ਪ੍ਰੋਗਰਾਮਾਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਵਿਚਾਰ ਚਰਚਾ
Ad Position 24