03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜ਼ੀਰਾ ਤੋਂ ਵੱਡੀ ਗਿਣਤੀ ਵਿਚ ਪਹੁੰਚਣਗੇ ਮਿਸਲ ਸਤਲੁਜ ਦੇ ਕਾਰਕੁੰਨ- ਦਵਿੰਦਰ ਸਿੰਘ ਸੇਖੋਂ

ਜ਼ੀਰਾ,2 ਨਵੰਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਮਾਨਸਾ ਮੋਰਚੇ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਮਿਸਲ ਸਤਲੁਜ ਵਲੋਂ ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਪੰਜਾਬ ਅਤੇ ਹਲਕਾ ਇੰਚਾਰਜ ਜ਼ੀਰਾ ਦੀ ਅਗਵਾਈ ਵਿਚ ਜ਼ੀਰਾ ਵਿਖੇ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜ਼ੀਰਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਧ ਤੋਂ ਵੱਧ ਲੋਕ ਇਸ ਮੋਰਚੇ ਵਿਚ ਸ਼ਮੂਲੀਅਤ ਕਰਨ ਤਾਂ ਜੋ ਪੰਜਾਬ ਦੇ ਹੱਕਾਂ ਲਈ ਇਕ ਮਜ਼ਬੂਤ ਆਵਾਜ਼ ਉਠਾਈ ਜਾ ਸਕੇ।

Ad Position 21
No active advertisement
ਅਜੀਤ ਡੈਸਕ 03-11-2026
ਜ਼ੀਰਾ,2 ਨਵੰਬਰ (ਰਜਨੀਸ਼ ਕਥੂਰੀਆ)- ਪੰਜਾਬ ਵਿਚ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਮਾਨਸਾ ਮੋਰਚੇ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਮਿਸਲ ਸਤਲੁਜ ਵਲੋਂ ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਪੰਜਾਬ ਅਤੇ ਹਲਕਾ ਇੰਚਾਰਜ ਜ਼ੀਰਾ ਦੀ ਅਗਵਾਈ ਵਿਚ ਜ਼ੀਰਾ ਵਿਖੇ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜ਼ੀਰਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਧ ਤੋਂ ਵੱਧ ਲੋਕ ਇਸ ਮੋਰਚੇ ਵਿਚ ਸ਼ਮੂਲੀਅਤ ਕਰਨ ਤਾਂ ਜੋ ਪੰਜਾਬ ਦੇ ਹੱਕਾਂ ਲਈ ਇਕ ਮਜ਼ਬੂਤ ਆਵਾਜ਼ ਉਠਾਈ ਜਾ ਸਕੇ। ਦਵਿੰਦਰ ਸਿੰਘ ਸੇਖੋਂ ਨੇ ਹੋਰ ਆਖਿਆ ਕਿ ਪੰਜਾਬ ਅੱਜ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਹਨਾਂ ਵਿਚੋਂ ਨਸ਼ਾ ਬਹੁਤ ਵੱਡਾ ਮੁੱਦਾ ਹੈ, ਅਤੇ ਸਰਕਾਰ ਦੀ ਇਸ ’ਤੇ ਜਵਾਬਦੇਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਆਪਣੇ ਹੱਕਾਂ ਲਈ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਨਸਾ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਲੋਕਾਂ ਦੇ ਇਨਸਾਫ਼ ਅਤੇ ਸਰਕਾਰ ਦੀ ਜਵਾਬਦੇਹੀ ਲਈ ਹਰ ਪੰਜਾਬੀ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੀਟਿੰਗ ਵਿਚ ਹਰਜਿੰਦਰ ਸਿੰਘ ਸਹੋਤਾ, ਤਜਿੰਦਰ ਸਿੰਘ ਕੱਸੋਆਣਾ , ਅੰਮ੍ਰਿਤਪਾਲ ਸਿੰਘ ਜ਼ੀਰਾ, ਗੁਰਮਨ ਸਿੰਘ ਮੱਖੂ, ਮਨਦੀਪ ਸਿੰਘ ਜ਼ੀਰਾ, ਕੁਲਵਿੰਦਰ ਸਿੰਘ ਸ਼ਾਹਵਾਲਾ, ਮਨਪ੍ਰੀਤ ਸਿੰਘ ਪੀਹੇਵਾਲੀ , ਮਨੀ ਐਮ.ਸੀ. , ਇੰਦਰਜੀਤ ਉਰਫ ਲਵੀ ਜੋਸ਼ੀ , ਸਿਮਰਤਪਾਲ ਸਿੰਘ ਧੰਨਾ ਸ਼ਹੀਦ , ਜਸਪ੍ਰੀਤ ਸਿੰਘ ਮਿੰਟਾ , ਗੁਰਪ੍ਰੇਮ ਸਿੰਘ , ਜਸਨੂਰ ਸਿੰਘ , ਦਲਜੀਤ ਸਿੰਘ ਧੰਨਾ ਅਤੇ ਤਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਵਾਲੇ 23 ਕਿਸਾਨਾਂ ਵਿਰੁੱਧ ਮੱਲਾਂਵਾਲਾ ਪੁਲਿਸ ਨੇ ਦਰਜ ਕੀਤੇ ਮਾਮਲੇ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਪੁਲਿਸ ਨੇ ਕੀਤਾ ਐੱਨ.ਡੀ.ਪੀ.ਐੱਸ....
Ad Position 24