03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਮਾਗਮ ਦੌਰਾਨ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਲਈ ਚੈੱਕ ਭੇਟ ਅਤੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ) ਭਗਤੀ, ਸੇਵਾ ਅਤੇ ਸਮਾਜ ਕਲਿਆਣ ਦੀ ਭਾਵਨਾ ਨੂੰ ਸਮਰਪਿਤ ਧਾਰਮਿਕ ਸਮਾਗਮ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਅਤੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ, ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੀਪਮਾਲਾ ਪ੍ਰਜ੍ਵਲਿਤ ਕਰਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-11-2026
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ) ਭਗਤੀ, ਸੇਵਾ ਅਤੇ ਸਮਾਜ ਕਲਿਆਣ ਦੀ ਭਾਵਨਾ ਨੂੰ ਸਮਰਪਿਤ ਧਾਰਮਿਕ ਸਮਾਗਮ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਅਤੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ, ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਦੀਪਮਾਲਾ ਪ੍ਰਜ੍ਵਲਿਤ ਕਰਕੇ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਤ ਸਮਾਜ ਦੀਆਂ ਸ਼ਖ਼ਸੀਅਤਾਂ ਮਹੰਤ ਬਲਦੇਵ ਗਿਰੀ , ਸਵਾਮੀ ਵਿਦਿਆਨੰਦ , ਰਾਹੁਲ ਬਜਾਜ , ਡਾ.ਅਨਿਲ ਸਵਾਮੀ , ਪਵਨ ਕਾਲੀਆ, ਪੰਡਿਤ ਦਵਿੰਦਰ ਪਾਂਡੇ, ਸੁਰਮਿਸ਼ਠਾ ਦੀਦੀ ਅਤੇ ਡਿੰਪਲ ਦੀਦੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡਾ.ਕਮਲ ਬਾਗੀ, ਲਲਿਤ ਕੁਮਾਰ ਅਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਸਮਾਗਮ ਦਾ ਮੁੱਖ ਆਕਰਸ਼ਨ ਧਰਮਪਾਲ ਬਾਂਸਲ ਦੀ ਪੁਸਤਕ ‘ਆਰਾਧਨਾ ਪਥ-2’ ਦਾ ਸੰਤ ਸਮਾਜ ਵਲੋਂ ਵਿਮੋਚਨ ਰਿਹਾ। ਪੁਸਤਕ ਰਾਹੀਂ ਧਾਰਮਿਕ ਵਿਚਾਰਾਂ, ਅਧਿਆਤਮਿਕ ਗਿਆਨ ਅਤੇ ਪ੍ਰਭੂ ਭਗਤੀ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਗਾਏ ਭਜਨ ‘ਸੱਚਾ ਤੂੰ ਕਰਤਾਰ ਸਭ ਦਾ ਪਾਲਣਹਾਰ’ ਅਤੇ ‘ਤੇਰੇ ਦਰ ਕੋ ਛੋਡ ਕੇ ਕਿਸ ਦਰ ਜਾਓਂ ਮੈਂ’ ਵੀ ਰਿਲੀਜ਼ ਕੀਤੇ ਗਏ। ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਭਗਤੀ ਭਜਨ ਗਰੁੱਪ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਦੇ ਪ੍ਰਿੰਸੀਪਲ ਨੂੰ ਲੋੜਵੰਦ ਵਿਦਿਆਰਥੀਆਂ ਦੀ ਸਕੂਲ ਫ਼ੀਸ ਲਈ ਚੈੱਕ ਭੇਟ ਕੀਤਾ ਗਿਆ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਡੀ.ਪੀ ਲਾਈਫ਼ ਭਗਤੀ ਭਜਨ ਚੈਨਲ ਤੋਂ ਪ੍ਰਾਪਤ ਹੋਣ ਵਾਲੀ ਰਾਸ਼ੀ ਵੀ ਲੋੜਵੰਦ ਬੱਚਿਆਂ ਦੀ ਸਿੱਖਿਆ ਅਤੇ ਫ਼ੀਸਾਂ ਲਈ ਖ਼ਰਚ ਕੀਤੀ ਜਾਂਦੀ ਹੈ। ਇਸ ਮੌਕੇ ਧਰਮਪਾਲ ਬਾਂਸਲ ਨੇ ਕਿਹਾ ਕਿ ਭਗਤੀ ਭਜਨ ਗਰੁੱਪ ਦਾ ਮਕਸਦ ਕੇਵਲ ਭਜਨਾਂ ਰਾਹੀਂ ਪ੍ਰਭੂ ਦੀ ਮਹਿਮਾ ਕਰਨਾ ਨਹੀਂ, ਸਗੋਂ ਸੇਵਾ, ਪਿਆਰ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਅਤੇ ਬੱਚਿਆਂ ਦੀ ਸਿੱਖਿਆ ਵਿਚ ਯੋਗਦਾਨ ਪਾਉਣਾ ਹੀ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਗਤੀ ਭਜਨ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਗਲੀ ਖ਼ਬਰ ਪਤੀ ਨੂੰ ਸਾੜ੍ਹੀ ਬੰਨ੍ਹਣੀ ਅਤੇ ਤਿੰਨ ਟੰਗੀ ਦੌੜ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ
Ad Position 24