03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜੇ.ਕੇ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ੍ਰੀ ਅਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਦਾ ਵਿੱਦਿਅਕ ਦੌਰਾ

ਗੁਰੂਹਰਸਹਾਏ, 2 ਨਵੰਬਰ (ਕਪਿਲ ਕੰਧਾਰੀ)-ਜੇ. ਕੇ.

Ad Position 21
No active advertisement
ਅਜੀਤ ਡੈਸਕ 03-11-2026
ਗੁਰੂਹਰਸਹਾਏ, 2 ਨਵੰਬਰ (ਕਪਿਲ ਕੰਧਾਰੀ)-ਜੇ.ਕੇ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦੇ ਗਿਆਨ ਅਤੇ ਅਨੁਭਵ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਦਾ ਵਿੱਦਿਅਕ ਅਤੇ ਇਤਿਹਾਸਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ ਸਕੂਲ ਦੀਆਂ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸਕੂਲ ਦੇ ਅਧਿਆਪਕ, ਪ੍ਰਿੰਸੀਪਲ ਅਤੇ ਮੈਨੇਜਮੈਂਟ ਦੇ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਵਿਰਾਸਤ-ਏ-ਖਾਲਸਾ ਦਾ ਦੌਰਾ ਵਿਦਿਆਰਥੀਆਂ ਲਈ ਖ਼ਾਸ ਖਿੱਚ ਦਾ ਕੇਂਦਰ ਰਿਹਾ। ਇੱਥੇ ਵਿਦਿਆਰਥੀਆਂ ਨੇ ਸਿੱਖ ਧਰਮ ਦੇ ਇਤਿਹਾਸ, ਦਸ ਗੁਰੂ ਸਾਹਿਬਾਨ ਦੇ ਜੀਵਨ, ਖ਼ਾਲਸਾ ਪੰਥ ਦੀ ਸਥਾਪਨਾ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਵਿਚ ਹਿੰਮਤ, ਕੁਰਬਾਨੀ, ਏਕਤਾ ਅਤੇ ਮਨੁੱਖਤਾ ਵਰਗੀਆਂ ਉੱਚੀਆਂ ਕਦਰਾਂ-ਕੀਮਤਾਂ ਦੀ ਮਹੱਤਤਾ ਨੂੰ ਸਮਝਣ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਵਿਦਿਆਰਥੀਆਂ ਨੂੰ ਵਿਹਾਰਕ ਅਤੇ ਇਤਿਹਾਸਕ ਜਾਣਕਾਰੀ ਦੇਣ ਲਈ ਅਜਿਹੇ ਵਿੱਦਿਅਕ ਦੌਰੇ ਵੀ ਬਹੁਤ ਜ਼ਰੂਰੀ ਹਨ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਇਤਿਹਾਸ, ਸਭਿਆਚਾਰ ਅਤੇ ਵਿਰਸੇ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਬ੍ਰਿਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ-2026 ਦਾ ਆਯੋਜਨ ਅਗਲੀ ਖ਼ਬਰ ਐਸ.ਕੇ. ਪਬਲਿਕ ਸਕੂਲ ’ਚ ਸਹੋਦਿਆਂ ਸਕੂਲ ਕੰਪਲੈਕਸ ਦਾ ਦੋ ਖੋ-ਖੋ ਟੂਰਨਾਮੈਂਟ
Ad Position 24