ਮੱਖੂ ’ਚ ਵੱਖ-ਵੱਖ ਪਾਰਟੀਆਂ ਛੱਡ ਅਨੇਕਾਂ ਪਰਿਵਾਰ ਹੋਏ ਕਾਂਗਰਸ ’ਚ ਸ਼ਾਮਿਲ
ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਕਸਬਾ ਮੱਖੂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼ਿਵ ਕਾਲੋਨੀ ਦੇ ਵਾਰਡ ਨੰਬਰ 7 ਵਿਚ ਕਰੀਬ 28 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਅਤੇ ਯੂਥ ਕਾਂਗਰਸ ਮੱਖੂ ਦੇ ਪ੍ਰਧਾਨ ਸਾਹਿਲ ਖੁਰਾਣਾ ਦੀ ਮਿਹਨਤ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਦਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਸਵਾਗਤ ਕੀਤਾ ਗਿਆ।
ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਕਸਬਾ ਮੱਖੂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼ਿਵ ਕਾਲੋਨੀ ਦੇ ਵਾਰਡ ਨੰਬਰ 7 ਵਿਚ ਕਰੀਬ 28 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਅਤੇ ਯੂਥ ਕਾਂਗਰਸ ਮੱਖੂ ਦੇ ਪ੍ਰਧਾਨ ਸਾਹਿਲ ਖੁਰਾਣਾ ਦੀ ਮਿਹਨਤ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਦਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਸਵਾਗਤ ਕੀਤਾ ਗਿਆ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ’ਚ ਬਲਜੀਤ ਕੌਰ, ਨਵਨੀਤ ਕੌਰ, ਰੇਣੁਕਾ, ਤਾਨੀਆ, ਸਾਰਿਕਾ, ਸੁਖਵਿੰਦਰ ਕੌਰ, ਕਿੱਕਰ ਸਿੰਘ, ਨੀਲਮ ਰਾਣੀ, ਕੇਵਲ ਕ੍ਰਿਸ਼ਨ, ਮੰਗਲ ਸਿੰਘ, ਕੁਲਵੰਤ ਸਿੰਘ ਚੂਰੀਆਂ, ਨਵਜੋਤ ਚਾਵਲਾ, ਅਮਰਿੰਦਰ ਸਿੰਘ, ਅਨਮੋਲ ਸਿੰਘ, ਰੋਹਿਤ ਦੁਆ, ਰਣਜੋਤ ਸਿੰਘ, ਵਰੁਣ ਗਰੋਵਰ, ਮਨੀਸ਼ ਕਾਲੜਾ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ, ਅਨਮੋਲ ਸਿੰਘ, ਅਰਮਾਨ ਸਿੰਘ, ਗੁਰਨਾਮ ਸਿੰਘ, ਜਸਪ੍ਰੀਤ ਕੌਰ, ਸਰਜੀਤ ਕੌਰ ਅਤੇ ਸ਼ਾਮ ਲਾਲ ਸਮੇਤ ਹੋਰ ਮੈਂਬਰ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਲਗਾਤਾਰ ਜੁੜਨਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਵਿਚ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੱਖੂ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨਾਲ ਸੰਪਰਕ ਮੁਹਿੰਮ ਜਾਰੀ ਰੱਖੀ ਜਾਵੇਗੀ। ਇਸ ਮੌਕੇ ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸਰਵਣ ਮਸੀਹ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਜਸਪਾਲ ਸਿੰਘ, ਬਲਵਿੰਦਰ ਸਿੰਘ ਰਸੂਲਪੁਰ, ਪ੍ਰਦੀਪ ਕੁਮਾਰ, ਸ਼ਿਵੰਸ਼ ਸਾਗਰ, ਗੁਰਲਾਲ ਸਿੰਘ ਗੋਰਾ ਸੱਧਰ ਵਾਲਾ, ਗੁਰਵਿੰਦਰ ਸਿੰਘ ਗੈਰੀ ਸੂਦਾ, ਹਰਪ੍ਰੀਤ ਸਿੰਘ , ਰਮਨਦੀਪ ਸਿੰਘ ਰਸੂਲਪੁਰ, ਭੁਪਿੰਦਰ ਸਿੰਘ ਸਾਬਕਾ ਐਮ.ਸੀ., ਵਿਰਸਾ ਸਿੰਘ ਬਹਿਕਾਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।