4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਤਲਵੰਡੀ ਭਾਈ, 2 ਨਵੰਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 4. 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਤਲਵੰਡੀ ਭਾਈ, 2 ਨਵੰਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਸੁਖਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੋਟ ਕਰੋੜ ਖ਼ੁਰਦ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਬੱਸ ਅੱਡਾ ਕੋਟਲਾ ਵਿਖੇ ਬਣੇ ਸ਼ੈੱਡ ਵਿਚ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ 4.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵਜੋਂ ਮੁਲਜ਼ਮ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।