03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਰੇਟਾ ਗੱਡੀ ਦੀ ਟੱਕਰ ਨਾਲ ਸੜਕ ਕਿਨਾਰੇ ਘਾਹ ਵੱਢ ਰਹੀ ਔਰਤ ਦੀ ਮੌਤ, ਮੋਟਰਸਾਈਕਲ ਸਵਾਰ ਜ਼ਖ਼ਮੀ

ਮਮਦੋਟ, 3 ਨਵੰਬਰ (ਸੁਖਦੇਵ ਸਿੰਘ ਸੰਗਮ)-ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਸਥਿਤ ਪਿੰਡ ਸ਼ਹਿਨਸ਼ਾਹ ਦੇ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਰੇਟਾ ਗੱਡੀ ਵਿਚਕਾਰ ਹੋਏ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ਹਿਨਸ਼ਾਹ ਕੋਲ ਮੁੱਖ ਸੜਕ ਦੇ ਕਿਨਾਰੇ ਵੀਰੋ ਪਤਨੀ ਛਿੰਦਾ ਸਿੰਘ ਪਸ਼ੂਆਂ ਲਈ ਘਾਹ ਵੱਢ ਰਹੀ ਸੀ।

Ad Position 21
No active advertisement
ਅਜੀਤ ਡੈਸਕ 04-11-2026
ਮਮਦੋਟ, 3 ਨਵੰਬਰ (ਸੁਖਦੇਵ ਸਿੰਘ ਸੰਗਮ)-ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਸਥਿਤ ਪਿੰਡ ਸ਼ਹਿਨਸ਼ਾਹ ਦੇ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਰੇਟਾ ਗੱਡੀ ਵਿਚਕਾਰ ਹੋਏ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ਹਿਨਸ਼ਾਹ ਕੋਲ ਮੁੱਖ ਸੜਕ ਦੇ ਕਿਨਾਰੇ ਵੀਰੋ ਪਤਨੀ ਛਿੰਦਾ ਸਿੰਘ ਪਸ਼ੂਆਂ ਲਈ ਘਾਹ ਵੱਢ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਅਤੇ ਕਰੇਟਾ ਗੱਡੀ ਵਿਚਕਾਰ ਆਹਮੋ ਸਾਹਮਣੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਰੇਟਾ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਘਾਹ ਵੱਢ ਰਹੀ ਔਰਤ ਵੀਰੋ ਉੱਪਰ ਜਾ ਚੜ੍ਹੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਜਗਸੀਰ ਸਿੰਘ ਵੀ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਰਾਹਗੀਰਾਂ ਦੁਆਰਾ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ’ਚ ਰੇਲ ਯਾਤਰੀਆਂ ਨੂੰ ਵੱਡੀ ਰਾਹਤ ਲੁਧਿਆਣਾ ਅਤੇ ਪੂਰਨੀਆ ਵਿਚਕਾਰ ਚੱਲੇਗੀ ਤਿਉਹਾਰ ਸਪੈਸ਼ਲ ਟਰੇਨ ਅਗਲੀ ਖ਼ਬਰ ਬੈਂਕਾਂ ’ਚੋਂ ਲੋੜ ਅਨੁਸਾਰ ਨਕਦੀ ਨਾ ਮਿਲਣ ਕਾਰਨ ਕਿਸਾਨਾਂ ਅਤੇ ਵਪਾਰੀਆਂ ਵਿਚ ਪ੍ਰੇਸ਼ਾਨੀ
Ad Position 24