04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਮਾਤਾ ਸਾਹਿਬ ਕੌਰ ਦਾ ਜਨਮ ਦਿਵਸ ਮਨਾਇਆ

ਤਲਵੰਡੀ ਭਾਈ, 3 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕੈਨੇਡਾ ਤੋਂ ਪਹੁੰਚੇ ਹਰਬੰਸ ਸਿੰਘ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 04-11-2026
ਤਲਵੰਡੀ ਭਾਈ, 3 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕੈਨੇਡਾ ਤੋਂ ਪਹੁੰਚੇ ਹਰਬੰਸ ਸਿੰਘ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਬੁਲਾਰਿਆਂ ਨੇ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਸਿੱਖ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸੇਵਾ, ਸਿਮਰਨ, ਸਿਦਕ, ਤਿਆਗ ਅਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਮਨੁੱਖਤਾ, ਸੇਵਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮਹਾਨ ਜੀਵਨਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿਚ ਚੰਗੇ ਗੁਣਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਉੱਚੀਆਂ ਨੈਤਿਕ, ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੁੜੇ ਰਹਿਣਾ ਚਾਹੀਦਾ ਹੈ। ਇਸ ਮੌਕੇ ਮਾਸਟਰ ਨਾਇਬ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ’ਚ ਐੱਸ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਅਗਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵਲੋਂ ਬਾਜ਼ਾਰਾਂ ਦਾ ਦੌਰਾ
Ad Position 24