03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਾ. ਅੰਸ਼ੂ ਕਟਾਰੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਜ਼ੀਰਾ, 3 ਅਕਤੂਬਰ (ਰਜਨੀਸ਼ ਕਥੂਰੀਆ)-ਪੰਜਾਬ ਦੇ ਅਣਏਡਿਡ ਕਾਲਜਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੀ. ਯੂ.

Ad Position 21
No active advertisement
ਅਜੀਤ ਡੈਸਕ 04-11-2026
ਜ਼ੀਰਾ, 3 ਅਕਤੂਬਰ (ਰਜਨੀਸ਼ ਕਥੂਰੀਆ)-ਪੰਜਾਬ ਦੇ ਅਣਏਡਿਡ ਕਾਲਜਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੀ.ਯੂ.ਸੀ.ਏ.) ਵਲੋਂ ਸੂਬੇ ਵਿਚ ਉੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ, ਕਾਲਜਾਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਗਾ ਚੈਪਟਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਹੋਟਲ ਤਾਜ, ਮੋਗਾ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਸਿੱਖਿਆ ਖੇਤਰ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਪੀ.ਯੂ.ਸੀ.ਏ. ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦੀ ਅਗਵਾਈ ਹੇਠ ਮੋਗਾ ਚੈਪਟਰ ਦੀ ਸ਼ੁਰੂਆਤ ਨੂੰ ਪੰਜਾਬ ਦੇ ਉੱਚ ਸਿੱਖਿਆ ਖੇਤਰ ਵਿਚ ਇਕ ਮਹੱਤਵਪੂਰਨ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।ਸਮਾਗਮ ਦੌਰਾਨ ਡਾ. ਅੰਸ਼ੂ ਕਟਾਰੀਆ ਵਲੋਂ ਸਿੱਖਿਆ ਦੇ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਤਹਿਤ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ, ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੂੰ ਪੀ.ਯੂ.ਸੀ.ਏ. ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਜਦੋਂਕਿ ਐੱਸ.ਐੱਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੂੰ ਜੁਆਇੰਟ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਵਿਸ਼ੇਸ਼ ਸਮਾਗਮ ਵਿਚ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੀ ਮੌਜੂਦਗੀ ਨੇ ਸਮਾਗਮ ਦੀ ਮਹੱਤਵਤਾ ਨੂੰ ਹੋਰ ਵਧਾਇਆ। ਇਸ ਤੋਂ ਇਲਾਵਾ ਪੀ.ਯੂ.ਸੀ.ਏ. ਦੀ ਕੋਰ ਟੀਮ ਅਤੇ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਪ੍ਰਬੰਧਕਾਂ ਨੇ ਵੀ ਸਮਾਗਮ ਵਿੱਚ ਭਾਗ ਲਿਆ। ਇਸ ਮੌਕੇ ’ਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਮਿਤ ਸ਼ਰਮਾ, ਅਮ੍ਰਿਤਸਰ ਗਰੁੱਪ ਆਫ਼ ਕਾਲਜਿਜ਼, ਅੰਮ੍ਰਿਤਸਰ ਵਲੋਂ ਐਡਵੋਕੇਟ ਪਰਮਪਾਲ ਬੁੱਟਰ, ਭਾਈ ਘਨੱਈਆ ਗਰੁੱਪ ਆਫ਼ ਕਾਲਜਿਜ਼ ਵਲੋਂ ਅਭਿਸ਼ੇਕ ਜਿੰਦਲ, ਸੀ.ਐੱਮ.ਡੀ. ਐੱਸ.ਐੱਫ.ਸੀ. ਗਰੁੱਪ ਵਲੋਂ ਕੇ.ਕੇ. ਕੌੜਾ, ਚੇਅਰਮੈਨ ਲਾਲਾ ਲਾਜਪਤ ਰਾਏ ਗਰੁੱਪ ਵੱਲੋਂ ਅਸ਼ੋਕ ਗਰਗ, ਚੇਅਰਮੈਨ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵੱਲੋਂ ਮਨੋਜ ਬਾਂਸਲ, ਚੇਅਰਮੈਨ ਸਤਿਅਮ ਕਾਲਜ ਵੱਲੋਂ ਡਾ. ਵਿਨੋਦ ਗੋਇਲ, ਬਾਬਾ ਮੰਗਲ ਸਿੰਘ ਕਾਲਜ ਗਰੁੱਪ ਵੱਲੋਂ ਸੁਰੇਸ਼ ਮਿੱਤਲ, ਮਾਣਿਕ ਕਾਲਜ ਧਰਮਕੋਟ ਵੱਲੋਂ ਜਸਵੰਤ ਦਾਨੀ, ਟੈਗੋਰ ਕਾਲਜ ਆਫ਼ ਐਜੂਕੇਸ਼ਨ ਵਲੋਂ ਡਾ. ਸੁਖਦੇਵ ਸਿੰਘ, ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਰਾਜੀਵ ਗੁਲਾਟੀ,ਸੁਭਾਸ਼ ਗਰੋਵਰ, ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਵੱਲੋਂ ਹੀਰਾ ਲਾਲ ਸ਼ਰਮਾ,ਸ਼ਿਵਮ ਵਸ਼ਿਸ਼ਟ, ਫਿਰੋਜ਼ਪੁਰ ਗਰੁੱਪ ਆਫ਼ ਕਾਲਜਿਜ਼ ਵਲੋਂ ਰਵਿੰਦਰ ਸੀ.ਏ. ਅਤੇ ਵਿੱਕੀ ਸਿੰਗਲਾ, ਆਰੀਆ ਭੱਟ ਕਾਲਜ ਬਰਨਾਲਾ ਸਮੇਤ ਪੰਜਾਬ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਚੇਅਰਮੈਨ, ਪ੍ਰਧਾਨ ਅਤੇ ਕਾਰਜਕਾਰਨੀ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੀ.ਏ.ਸੀ. ਦੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ, ਡਾ. ਜੇ.ਐੱਸ. ਧਾਲੀਵਾਲ, ਸਿਟੀ ਗਰੁੱਪ ਦੇ ਚਾਂਸਲਰ ਐੱਸ.ਐੱਸ. ਚੰਨੀ ਅਤੇ ਦੋਆਬਾ ਕਾਲਜ ਦੇ ਮਨਜੀਤ ਸਿੰਘ ਵੱਲੋਂ ਆਪਣੇ ਵਧਾਈ ਸੰਦੇਸ਼ਾਂ ਰਾਹੀਂ ਨਵ-ਨਿਯੁਕਤ ਜਨਰਲ ਸਕੱਤਰ ਪ੍ਰਵੀਨ ਗਰਗ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੋਗਾ ਚੈਪਟਰ ਦੀ ਇਹ ਸ਼ੁਰੂਆਤ ਪੰਜਾਬ ਦੇ ਉੱਚ ਸਿੱਖਿਆ ਖੇਤਰ ਵਿਚ ਨਵੀਂ ਊਰਜਾ ਅਤੇ ਸਹਿਯੋਗ ਦੇ ਨਵੇਂ ਰਾਹ ਖੋਲ੍ਹਣ ਵੱਲ ਇਕ ਅਹਿਮ ਕਦਮ ਮੰਨੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਫ਼ਿਰੋਜ਼ਪੁਰ ਅਤੇ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ...
Ad Position 24