05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁੱਦਕੀ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਇਨਸਾਫ਼ ਰੈਲੀ ਲਈ ਸੰਗਰੂਰ ਰਵਾਨਾ

ਮੁੱਦਕੀ, 4 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਮੁੱਦਕੀ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 05-11-2026
ਮੁੱਦਕੀ, 4 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਮੁੱਦਕੀ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਸ਼ੂ ਬੰਗੜ ਨੇ ਕਿਹਾ ਕਿ ਸੰਗਰੂਰ ਵਿਖੇ ਹੋ ਰਹੀ ਇਨਸਾਫ਼ ਰੈਲੀ ਲੋਕਾਂ ਦੇ ਹੱਕਾਂ ਅਤੇ ਮਸਲਿਆਂ ਨੂੰ ਉਭਾਰਨ ਲਈ ਇਕ ਅਹਿਮ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਰੈਲੀ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਸੂਬੇ ਦੀ ਸਿਆਸਤ ਵਿਚ ਇਸ ਦਾ ਅਹਿਮ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਮੌਕੇ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ , ਬਲਜਿੰਦਰ ਸਿੰਘ ਨਿੱਕਾ ਸਰਪੰਚ, ਕਮਲ ਅਗਰਵਾਲ, ਲਾਲੀ, ਗੁਰਮੀਤ ਸਿੰਘ ਮੱਲਾ, ਕਿੱਕਰ ਸਿੰਘ ਸੰਧੂ, ਜਸਮੇਲ ਸਿੰਘ ਪੋਪਲ, ਹਰਦਿਆਲ ਸਿੰਘ ਐਮ.ਸੀ., ਜੱਗਾ ਸਿੰਘ, ਚਰਨਜੀਤ ਸਿੰਘ ਮੰਤਰੀ, ਸੋਹਣ ਸਿੰਘ ਗਿੱਲ, ਬਲਬੀਰ ਸਿੰਘ ਬੱਬਾ, ਗੁਰਪ੍ਰੀਤ ਸਿੰਘ ਥਾਣੇਦਾਰ ਆਦਿ ਵੱਡੀ ਗਿਣਤੀ ’ਚ ਕਾਂਗਰਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ’ਚ ਦੀਵਾਲੀ ਦੀ ਵਧਾਈ ਮੰਗ ਰਹੇ ਕਿੰਨਰਾਂ ਨਾਲ ਲੁੱਟ... ਅਗਲੀ ਖ਼ਬਰ ਤਿਉਹਾਰ ਦੇ ਮੱਦੇਨਜ਼ਰ ਲੁਧਿਆਣਾ-ਸਹਰਸਾ ਵਿਚਕਾਰ ਚੱਲੇਗੀ ਤਿਉਹਾਰ ਸਪੈਸ਼ਲ ਟਰੇਨ ਯਾਤਰੀਆਂ ਦੀ ਸੁਵਿਧਾ ਲਈ ਰੇਲਵੇ ਵਲੋਂ ਇਕ-...
Ad Position 24