ਗੁਰੂ ਨਾਨਕ ਕਾਲਜ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ
ਫ਼ਿਰੋਜ਼ਪੁਰ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਵਿਖੇ ਕਾਲਜ ਦੀ ਐਨ. ਐੱਸ.
ਫ਼ਿਰੋਜ਼ਪੁਰ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਵਿਖੇ ਕਾਲਜ ਦੀ ਐਨ.ਐੱਸ.ਐੱਸ.ਯੂਨਿਟ ਵਲੋਂ ਬੋਟਨੀ ਵਿਭਾਗ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ ਪੌਦੇ ਲਗਾਉਣ ਦੀ ਮੁਹਿੰਮ ਸਫਲਤਾਪੂਰਵਕ ਚਲਾਈ ਗਈ। ਇਸ ਮੁਹਿੰਮ ਦਾ ਆਯੋਜਨ ਕਾਲਜ ਦੇ ਪ੍ਰਧਾਨ ਅਸਿਸਪ੍ਰੀਤ ਸਿੰਘ ਸਾਈਂਆਵਾਲਾ, ਗੁਰਦੀਪ ਸਿੰਘ ਸਾਂਘਾ , ਡਾਇਰੈਕਟਰ ਸਤੀਸ਼ ਗੁਪਤਾ ਅਤੇ ਪ੍ਰਿੰਸੀਪਲ ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਐਨ.ਐੱਸ.ਐੱਸ. ਦੇ ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿਚ ਕੁਦਰਤ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾ ਕੇ ਹੀ ਅਸੀਂ ਪ੍ਰਦੂਸ਼ਣਮੁਕਤ ਵਾਤਾਵਰਨ ਦੀ ਸਿਰਜਣਾ ਕਰ ਸਕਦੇ ਹਾਂ।