04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਰੱਗ ਇੰਸਪੈਕਟਰ ਅਤੇ ਥਾਣਾ ਮੁਖੀ ਵਲੋਂ ਲੱਖੋਂ ਕੇ ਬਹਿਰਾਮ ਵਿਖੇ ਮੈਡੀਕਲ ਸਟੋਰਾਂ ਦੀ ਜਾਂਚ

ਮਮਦੋਟ, 4 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਨਸ਼ੇ ਦੀਆਂ ਗੋਲੀਆਂ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਹੋਏ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਨਸ਼ੇ ਦੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਖ਼ਿਲਾਫ਼ ਉਪਜੇ ਲੋਕ ਰੋਹ ਦੇ ਚੱਲਦਿਆਂ ਫ਼ਿਰੋਜਪੁਰ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਥਾਣਾ ਲੱਖੋਂ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਪਰਮਜੀਤ ਕੌਰ ਵਲੋਂ ਲੱਖੋਂ ਕੇ ਬਹਿਰਾਮ ਸਥਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆਂ ਕਿ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੇ ਦੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਨਹੀ ਹੋਈਆਂ।

Ad Position 21
No active advertisement
ਅਜੀਤ ਡੈਸਕ 05-11-2026
ਮਮਦੋਟ, 4 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਨਸ਼ੇ ਦੀਆਂ ਗੋਲੀਆਂ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਹੋਏ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਨਸ਼ੇ ਦੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਖ਼ਿਲਾਫ਼ ਉਪਜੇ ਲੋਕ ਰੋਹ ਦੇ ਚੱਲਦਿਆਂ ਫ਼ਿਰੋਜਪੁਰ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਥਾਣਾ ਲੱਖੋਂ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਪਰਮਜੀਤ ਕੌਰ ਵਲੋਂ ਲੱਖੋਂ ਕੇ ਬਹਿਰਾਮ ਸਥਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆਂ ਕਿ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੇ ਦੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਨਹੀ ਹੋਈਆਂ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰਾਂ ਵਾਲੀਆਂ ਦੀਆਂ ਖ਼ਾਮੀਆਂ ਅਤੇ ਤਰੁੱਟੀਆਂ ਨੂੰ ਦੂਰ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ,ਉਨ੍ਹਾਂ ਦੱਸਿਆ ਕਿ ਆਮ ਚੈਕਿੰਗ ਦੌਰਾਨ ਜ਼ਿਲੇ੍ ਦੇ ਸਾਰੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾ ਰਹੀ ਹੈ,ਜੇਕਰ ਕਿਸੇ ਮੈਡੀਕਲ ਸਟੋਰ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ’ਤੇ ਤੁਰੰਤ ਪਹਿਲ ਦੇ ਅਧਾਰ ’ਤੇ ਛਾਪੇਮਾਰੀ ਕੀਤੀ ਜਾਂਦੀ ਹੈ। ਡਰੱਗ ਇੰਸਪੈਕਟਰ ਅਤੇ ਥਾਣਾ ਮੁਖੀ ਵਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਨਸ਼ੇ ਦੀਆਂ ਗੋਲੀਆਂ ਵੇਚਦਾ ਹੈ ਤਾਂ ਉਨ੍ਹਾਂ ਨੂੰ ਸੂਚਿਤ ਕਰਨ, ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹੀਰਾ ਮੰਡੀ ਤੋਂ ਵਾਨ ਬਾਜ਼ਾਰ, ਮੋਚੀ ਬਾਜ਼ਾਰ ਅਤੇ ਸਬਜ਼ੀ ਮੰਡੀ ਤੱਕ ਡੋਰ-ਟੂ-ਡੋਰ ਸੰਪਰਕ... ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦਾ ਤਾਜਪੋਸ਼ੀ ਸਮਾਗਮ
Ad Position 24