04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹੀਰਾ ਮੰਡੀ ਤੋਂ ਵਾਨ ਬਾਜ਼ਾਰ, ਮੋਚੀ ਬਾਜ਼ਾਰ ਅਤੇ ਸਬਜ਼ੀ ਮੰਡੀ ਤੱਕ ਡੋਰ-ਟੂ-ਡੋਰ ਸੰਪਰਕ ਮੁਹਿੰਮ

ਫ਼ਿਰੋਜ਼ਪੁਰ,4 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਸਰਕਾਰੀ ਯੋਜਨਾਵਾਂ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਹੀਰਾ ਮੰਡੀ ਤੋਂ ਵਾਨ ਬਾਜ਼ਾਰ, ਮੋਚੀ ਬਾਜ਼ਾਰ ਹੁੰਦੇ ਹੋਏ ਸਬਜ਼ੀ ਮੰਡੀ ਤੱਕ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।

Ad Position 21
No active advertisement
ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਨ ਸਮੇਂ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਟੀਮ ਮੈਂਬਰ। ਅਜੀਤ ਤਸਵੀਰ 05-11-2026
ਫ਼ਿਰੋਜ਼ਪੁਰ,4 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਸਰਕਾਰੀ ਯੋਜਨਾਵਾਂ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਹੀਰਾ ਮੰਡੀ ਤੋਂ ਵਾਨ ਬਾਜ਼ਾਰ, ਮੋਚੀ ਬਾਜ਼ਾਰ ਹੁੰਦੇ ਹੋਏ ਸਬਜ਼ੀ ਮੰਡੀ ਤੱਕ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਵਿਧਾਇਕ ਭੁੱਲਰ ਨੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ, ਪੇਂਡੂ ਵਿਕਾਸ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਸ਼ੁਰੂ ਕੀਤੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਹੱਈਆ ਕਰਵਾਉਣਾ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣਾ ਹੈ। ਡੋਰ-ਟੂ-ਡੋਰ ਮੁਹਿੰਮ ਦੌਰਾਨ ਵਿਧਾਇਕ ਨੇ ਦੁਕਾਨਦਾਰਾਂ ਅਤੇ ਬਾਜ਼ਾਰਾਂ ਵਿਚ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਭੁੱਲਰ ਨੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਇਸ ਲਈ ਉਹ ਸਿਰਫ਼ ਦਫ਼ਤਰਾਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨ ਨੂੰ ਤਰਜੀਹ ਦਿੰਦੇ ਹਨ। ਲੋਕਾਂ ਨਾਲ ਆਹਮੋ-ਸਾਹਮਣੇ ਗੱਲਬਾਤ ਕਰਨ ਨਾਲ ਇਲਾਕੇ ਦੀਆਂ ਅਸਲ ਲੋੜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਮਿਲਦੀ ਹੈ, ਜਿਸ ਦੇ ਆਧਾਰ ’ਤੇ ਸਬੰਧਿਤ ਵਿਭਾਗਾਂ ਰਾਹੀਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਸਕਦੇ ਹਨ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਵੀ ਇਸ ਮੁਹਿੰਮ ਦਾ ਅਹਿਮ ਮਕਸਦ ਹੈ। ਉਨ੍ਹਾਂ ਬਾਜ਼ਾਰਾਂ ਦੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਦੀ ਬਿਹਤਰੀ, ਸਾਫ਼-ਸਫ਼ਾਈ, ਆਵਾਜਾਈ ਅਤੇ ਹੋਰ ਜਨਤਕ ਸਹੂਲਤਾਂ ਸਬੰਧੀ ਲੋਕਾਂ ਦੇ ਸੁਝਾਅ ਮਹੱਤਵਪੂਰਨ ਹਨ। ਸ਼ਹਿਰ ਦਾ ਵਿਕਾਸ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ ਅਤੇ ਲੋਕਾਂ ਵਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੇ ਕੀਮਤੀ ਸੁਝਾਅ ਵੀ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਇਹ ਸਿੱਧਾ ਸੰਪਰਕ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ, ਤਾਂ ਜੋ ਸਰਕਾਰ ਦੀਆਂ ਨੀਤੀਆਂ ਦੀ ਜਾਣਕਾਰੀ ਹਰ ਘਰ ਤੱਕ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਜਾ ਸਕੇ। ਇਸ ਮੌਕੇ ਹਰਮੀਤ ਸਿੰਘ ਖਾਈ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਨਿੱਜੀ ਸਕੱਤਰ ਹਿਮਾਂਸ਼ੂ ਠੱਕਰ, ਮਨੀਸ਼ ਮੋਗਾ, ਸ਼ੁਭਮ ਚਾਨਣਾ, ਰਜਨੀਸ਼ ਸ਼ਰਮਾ, ਨਿਸ਼ਾਨ ਸਿੰਘ ਸਰਪੰਚ, ਨਿਰਮਲਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ, ਕੌਂਸਲਰ ਨਰੇਸ਼ ਕੰਤੋੜ, ਐਡਵੋਕੇਟ ਲਖਵਿੰਦਰ ਸਿੰਘ ਕੌਂਸਲਰ, ਗੁਰਭੇਜ ਸਿੰਘ ਪੀ.ਏ., ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ ਅਗਲੀ ਖ਼ਬਰ ਡਰੱਗ ਇੰਸਪੈਕਟਰ ਅਤੇ ਥਾਣਾ ਮੁਖੀ ਵਲੋਂ ਲੱਖੋਂ ਕੇ ਬਹਿਰਾਮ ਵਿਖੇ ਮੈਡੀਕਲ ਸਟੋਰਾਂ ਦੀ ਜਾਂਚ
Ad Position 24