04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ.ਡੀ.ਪੀ.ਓ ਨੂੰ ਮੰਗ ਪੱਤਰ ਦੇ ਕੇ ਰਾਸ਼ਨ ਦੀ ਜਾਂਚ ਰਿਪੋਰਟ ਅਤੇ ਸਪਲਾਈ ਪਲਾਂਟ ਦੀ ਜਾਣਕਾਰੀ ਮੰਗੀ

ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ. ਡੀ.

Ad Position 21
No active advertisement
ਅਜੀਤ ਡੈਸਕ 05-11-2026
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ), ਗੁਰੂਹਰਸਹਾਏ ਨੂੰ ਮੰਗ ਪੱਤਰ ਸੌਂਪ ਕੇ ਆਂਗਣਵਾੜੀ ਸੈਂਟਰਾਂ ਵਿਚ ਮਾਵਾਂ ਅਤੇ ਬੱਚਿਆਂ ਲਈ ਪ੍ਰਾਈਵੇਟ ਕੰਪਨੀਆਂ ਵਲੋਂ ਤਿਆਰ ਕਰਕੇ ਸਪਲਾਈ ਕੀਤੇ ਜਾ ਰਹੇ ਰਾਸ਼ਨ ਦੀ ਗੁਣਵੱਤਾ ’ਤੇ ਸਵਾਲ ਚੁੱਕੇ ਗਏ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿਚ ਸਪਲਾਈ ਕੀਤਾ ਜਾ ਰਿਹਾ ਰਾਸ਼ਨ ਬਹੁਤ ਮਾੜੀ ਗੁਣਵੱਤਾ ਦਾ ਹੈ ਅਤੇ ਖਾਣਯੋਗ ਨਹੀਂ ਜਾਪਦਾ। ਉਨ੍ਹਾਂ ਮੰਗ ਕੀਤੀ ਕਿ ਇਸ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੀ ਪੂਰੀ ਰਿਪੋਰਟ ਜਥੇਬੰਦੀ ਨੂੰ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ ਬਲਾਕ ਪੱਧਰ ’ਤੇ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਲਈ ਬਣਾਈ ਗਈ ਕਮੇਟੀ ਵਿਚ ਸ਼ਾਮਲ ਆਂਗਣਵਾੜੀ ਵਰਕਰਾਂ ਦੇ ਨਾਵਾਂ ਦੀ ਜਾਣਕਾਰੀ ਵੀ ਦਿੱਤੀ ਜਾਵੇ। ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਜਿਸ ਪਲਾਂਟ ਤੋਂ ਆਂਗਣਵਾੜੀ ਸੈਂਟਰਾਂ ਲਈ ਰਾਸ਼ਨ ਤਿਆਰ ਕਰਕੇ ਸਪਲਾਈ ਕੀਤਾ ਜਾ ਰਿਹਾ ਹੈ, ਉਸ ਪਲਾਂਟ ਦਾ ਪਤਾ ਅਤੇ ਜ਼ਿਲ੍ਹੇ ਵਿਚ ਉਸ ਦੀ ਸਥਿਤੀ ਬਾਰੇ ਜਥੇਬੰਦੀ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਰਾਸ਼ਨ ਦੀ ਗੁਣਵੱਤਾ ਸਬੰਧੀ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਹੋ ਸਕੇ। ਆਗੂਆਂ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓ) ਅਤੇ ਸੀ.ਡੀ.ਪੀ.ਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵਲੋਂ ਰਾਸ਼ਨ ਸਬੰਧੀ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਗਈ। ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਆਂਗਣਵਾੜੀ ਸੈਂਟਰਾਂ ਵਿਚ ਚੰਗੀ ਗੁਣਵੱਤਾ ਵਾਲਾ ਰਾਸ਼ਨ ਮੁਹੱਈਆ ਨਹੀਂ ਕਰਵਾਇਆ ਜਾਂਦਾ, ਉਦੋਂ ਤੱਕ ਉਹ ਇਹ ਰਾਸ਼ਨ ਸਪਲਾਈ ਨਹੀਂ ਕਰਨਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਕਿਸੇ ਵੀ ਆਂਗਣਵਾੜੀ ਵਰਕਰ ਜਾਂ ਹੈਲਪਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਸਰਕਲ ਸੁਪਰਵਾਈਜ਼ਰਾਂ ਦੀ ਹੋਵੇਗੀ। ਇਸ ਸਬੰਧੀ ਯੂਨੀਅਨ ਵਲੋਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਦੀਆਂ ਕਾਪੀਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ, ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਿਰੋਜ਼ਪੁਰ ਅਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੂੰ ਵੀ ਭੇਜੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ, ਬਲਾਕ ਪ੍ਰਧਾਨ ਕੁਲਜੀਤ ਕੌਰ, ਸਰਕਲ ਪ੍ਰਧਾਨ ਭਗਵਾਨ ਦੇਵੀ, ਪਿੰਡੀ ਤੋਂ ਸੀਤਾ ਰਾਣੀ, ਕਸ਼ਮੀਰ ਕੌਰ, ਸਰਕਲ ਪ੍ਰਧਾਨ ਆਸ਼ਾ ਰਾਣੀ, ਰਾਣੀ ਅਤੇ ਨੂਰੇ ਕੇ ਤੋਂ ਸਰਕਲ ਪ੍ਰਧਾਨ ਸੋਮਾ ਰਾਣੀ ਸਮੇਤ ਹੋਰ ਆਂਗਣਵਾੜੀ ਵਰਕਰ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ, ਮੱਖੂ, ਮੱਲਾਂਵਾਲਾ, ਤਲਵੰਡੀ ਭਾਈ ਅਤੇ ਗੁਰੂਹਰਸਹਾਏ ਸਮੇਤ ਜ਼ਿਲ੍ਹੇ ਦੇ ਸਮੂਹ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਆਪਣੇ... ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀਆਂ ਉੱਡ ਰਹੀਆਂ ਸ਼ਰੇਆਮ ਧੱਜੀਆਂ ਮੱਲਾਂਵਾਲਾ ਦੀ ਸੰਘਣੀ ਆਬਾਦੀ ’ਚ ਸਟੋਰ ਕੀਤੇ ਪ...
Ad Position 24