ਮੁੱਦਿਆਂ ਦੀ ਰਾਜਨੀਤੀ ਹੀ ਜ਼ੀਰਾ ਹਲਕੇ ਦੇ ਵਿਕਾਸ ਦਾ ਰਾਹ ਖੋਲ੍ਹ ਸਕਦੀ ਹੈ- ਸੇਖੋਂ
ਮੱਲਾਂਵਾਲਾ, 5 ਨਵੰਬਰ (ਬਲਬੀਰ ਸਿੰਘ ਜੋਸਨ)- ਮਿਸਲ ਸਤਲੁਜ ਵਲੋਂ ਕਸਬਾ ਮੱਲਾਂਵਾਲਾ ਵਿਚ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਮ
ਮਿਸਲ ਸਤਲੁਜ ਦੇ ਆਗੂ ਦਵਿੰਦਰ ਸਿੰਘ ਸੇਖੋਂ ਕਸਬਾ ਮੱਲਾਂਵਾਲਾ ਵਿਚ ਡੋਰ-ਟੂ-ਡੋਰ ਲੋਕਾਂ ਨਾਲ ਰਾਬਤਾ ਕਰਦੇ ਹੋਏ। ਤਸਵੀਰ-ਬਲਬੀਰ ਸਿੰਘ ਜੋਸਨ
06-11-2026
ਮੱਲਾਂਵਾਲਾ, 5 ਨਵੰਬਰ (ਬਲਬੀਰ ਸਿੰਘ ਜੋਸਨ)- ਮਿਸਲ ਸਤਲੁਜ ਵਲੋਂ ਕਸਬਾ ਮੱਲਾਂਵਾਲਾ ਵਿਚ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਸਲ ਸਤਲੁਜ ਦੇ ਸੂਬਾ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਆਪਣੇ ਸੂਬੇ ਦੇ ਭਵਿੱਖ, ਆਪਣੇ ਹੱਕਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਦਗੀ ਨੂੰ ਲੈ ਕੇ ਗੰਭੀਰ ਚਿੰਤਤ ਹਨ। ਅੱਜ ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ ਜੋ ਸਿਰਫ਼ ਚੋਣਾਂ ਜਿੱਤਣ ਜਾਂ ਇਕ-ਦੂਜੇ ਨੂੰ ਨੀਵਾਂ ਦਿਖਾਉਣ ਤੱਕ ਸੀਮਤ ਨਾ ਹੋਵੇ, ਸਗੋਂ ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੇ ਰੁਜ਼ਗਾਰ, ਨਸ਼ਿਆਂ, ਸਿੱਖਿਆ, ਸਿਹਤ ਸਹੂਲਤਾਂ, ਪੰਜਾਬ ਦੀ ਡਗਮਗਾਉਂਦੀ ਆਰਥਿਕਤਾ, ਵਧ ਰਹੇ ਕਰਜ਼ੇ ਅਤੇ ਪੰਜਾਬ ਦੇ ਹੱਕਾਂ ਵਰਗੇ ਅਹਿਮ ਮੁੱਦਿਆਂ ਨੂੰ ਤਰਜੀਹ ਦੇਵੇ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮੰਗ ਹੈ ਕਿ ਕਾਨੂੰਨ ਵਿਵਸਥਾ ਮਜ਼ਬੂਤ ਕੀਤੀ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਆਪਣਾ ਕੰਮ-ਧੰਦਾ ਕਰ ਸਕਣ। ਇਸ ਦੇ ਨਾਲ ਹੀ ਇਲਾਕੇ ਵਿਚ ਰੁਜ਼ਗਾਰ ਅਤੇ ਕਾਰੋਬਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੀ ਵੀ ਲੋੜ ਹੈ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮਿਸਲ ਸਤਲੁਜ ਦਾ ਮਕਸਦ ਕਿਸੇ ਸਿਆਸੀ ਪਾਰਟੀ ਦੀ ਅੰਨ੍ਹੀ ਹਮਾਇਤ ਜਾਂ ਬਿਨਾਂ ਤੱਥਾਂ ਤੋਂ ਵਿਰੋਧ ਕਰਨਾ ਨਹੀਂ, ਬਲਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕਰਨਾ ਹੈ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ, ਅੰਮ੍ਰਿਤਪਾਲ ਸਿੰਘ ਜ਼ੀਰਾ, ਅਮਨਦੀਪ ਸਿੰਘ ਜ਼ੀਰਾ, ਗੁਰਪ੍ਰੇਮ ਸਿੰਘ, ਕਮਲਜੀਤ ਸਿੰਘ ਜ਼ੀਰਾ, ਸਿਮਰਤਪਾਲ ਸਿੰਘ ਖੋਸਾ, ਸਰਬਜੀਤ ਸਿੰਘ ਅਤੇ ਤਵਿੰਦਰ ਸਿੰਘ ਹਾਜ਼ਰ ਸਨ।