ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਟਾਕੇ ਵੇਚਣ ਲਈ ਕੁੱਲ 19 ਆਰਜ਼ੀ ਲਾਇਸੰਸ ਜਾਰੀ
ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਦੀਵਾਲੀ, ਗੁਰਪੁਰਬ, ਨਵਾਂ ਸਾਲ ਅਤੇ ਕ੍ਰਿਸ਼ਮਿਸ ਮੌਕੇ ਪਟਾਕਿਆਂ ਦੀ ਵਿਕਰੀ ਸਿਰਫ ਲਾਇਸੰਸ ਸ਼ੁਧਾ ਵਿਕਰੇਤਾ ਜਾਂ ਉਸ ਵਲੋਂ ਹੀ ਕੀਤੀ ਜਾ ਸਕਦੀ ਹੈ ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਰਟ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੋਵੇ।
ਵ
ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ
06-11-2026
ਫ਼ਿਰੋਜ਼ਪੁਰ, 5 ਨਵੰਬਰ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰਰੇਟ ਫ਼ਿਰੋਜ਼ਪੁਰ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦੀਵਾਲੀ, ਗੁਰਪੁਰਬ, ਨਵਾਂ ਸਾਲ ਅਤੇ ਕ੍ਰਿਸ਼ਮਿਸ ਮੌਕੇ ਪਟਾਕਿਆਂ ਦੀ ਵਿਕਰੀ ਸਿਰਫ ਲਾਇਸੰਸ ਸ਼ੁਧਾ ਵਿਕਰੇਤਾ ਜਾਂ ਉਸ ਵਲੋਂ ਹੀ ਕੀਤੀ ਜਾ ਸਕਦੀ ਹੈ ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਰਟ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੁੱਲ 19 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਜਾਰੀ ਲਾਈਸੰਸਾਂ ਵਿਚ ਫ਼ਿਰੋਜ਼ਪੁਰ ਸ਼ਹਿਰ 10, ਫ਼ਿਰੋਜ਼ਪੁਰ ਛਾਉਣੀ 6., ਮੱਲਾਂਵਾਲਾ 1, ਮਮਦੋਟ 1, ਜ਼ੀਰਾ 1 ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕਿਆਂ ਦੀ ਵਿਕਰੀ ਅਤੇ ਖ਼ਰੀਦ ਲਈ ਤਿਉਹਾਰਾਂ ਦੇ ਅਵਸਰ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਵਿਚ ਥਾਵਾਂ ਨਿਰਧਾਰਿਤ ਕੀਤੀਆਂ ਹਨ । ਲਾਇਸੰਸ ਧਾਰਕ ਪਟਾਕਾ ਵਿਕ੍ਰੇਤਾਵਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਚ ਮਾਲ ਰੋਡ ਬੈਕ ਸਾਈਡ ਹਾਊਸਿੰਗ ਬੋਰਡ ਕਾਲੋਨੀ ਨੇੜੇ ਸਿਵਲ ਹਸਪਤਾਲ, ਫ਼ਿਰੋਜ਼ਪੁਰ ਕੈਂਟ ਵਿਚ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ਵਿਚ ਨੇੜੇ ਸਟੇਸ਼ਨ ਬੀ.ਐੱਸ.ਐਫ ਗਰਾਉਂਡ ਮਮਦੋਟ, ਜ਼ੀਰਾ ਵਿਚ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮੱਲਾਂਵਾਲਾ ਵਿਚ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਟਾਕੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਸਿਰਫ ਉਸ ਲਾਇਸੰਸ ਸ਼ੁਦਾ ਵਿਕਰੇਤਾ ਵਲੋਂ ਹੀ ਕੀਤੀ ਜਾ ਸਕਦੀ ਹੈ ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟ੍ਰਰੇਟ, ਫ਼ਿਰੋਜ਼ਪੁਰ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੋਵੇ। ਉਕਤ ਸਥਾਨਾਂ ਨੂੰ ਨੋ-ਸਮੋਕਿੰਗ ਏਰੀਆ ਘੋਸ਼ਿਤ ਕੀਤਾ ਗਿਆ ਹੈ।