ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਪੇਂਟਿੰਗ ਮੁਕਾਬਲਾ ਅਤੇ ਜਾਗਰੂਕਤਾ ਕੈਂਪ
ਗੋਲੂ ਕਾ ਮੋੜ, 5 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਵਲੋਂ ਮਿਸ਼ਨ ਸਫ਼ਰ-ਏ-ਇਨਕਲਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਵਿਖੇ ਵਿਦਿਆਰਥੀਆਂ ਦਾ ਪੇਂਟਿੰਗ ਮੁਕਾਬਲਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਗੋਲੂ ਕਾ ਮੋੜ, 5 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਵਲੋਂ ਮਿਸ਼ਨ ਸਫ਼ਰ-ਏ-ਇਨਕਲਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਵਿਖੇ ਵਿਦਿਆਰਥੀਆਂ ਦਾ ਪੇਂਟਿੰਗ ਮੁਕਾਬਲਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ, ਅਧਿਆਪਕਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਆਪਣੇ ਜੀਵਨ ਵਿਚ ਸਫਲਤਾ ਦਾ ਰਸਤਾ ਚੁਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿਚ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਜਾਗਰੂਕਤਾ ਰਾਹੀਂ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਪਾਲ ਸਿੰਘ ਨੇ ਸੋਸਾਇਟੀ ਵਲੋਂ ਕੀਤੇ ਉਪਰਾਲੇ ਦੀ ਸਲਾਘਾ ਕੀਤੀ। ਸੋਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ ਨੇ ਕਿਹਾ ਕਿ ਨਸ਼ਿਆਂ ਦੀ ਚੇਨ ਤੋੜਨ ਲਈ ਬੱਚਿਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੁੱਖ ਮਹਿਮਾਨ ਡਾ.ਮਲਕੀਤ ਥਿੰਦ, ਪ੍ਰਿੰਸੀਪਲ ਅਤੇ ਸਮੂਹ ਸਕੂਲ ਸਟਾਫ਼ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਪਰਵੀਨ ਕੁਮਾਰ, ਵਿਕਾਸ ਕੁਮਾਰ, ਸੋਸਾਇਟੀ ਦੇ ਮੀਡੀਆ ਸਕੱਤਰ ਸਤਪਾਲ ਥਿੰਦ, ਕਮਲਪ੍ਰੀਤ ਕੌਰ, ਸੋਨੀਆ ਭੱਟੀ, ਅਸੀਂ ਕਮਰਾ, ਰਾਕੇਸ਼ ਮੋਂਗਾ, ਪਵਨ ਕੰਬੋਜ, ਮੱਲ ਰਾਜ ਪੰਧੁ, ਸਰਪੰਚ ਸੁਖਵਿੰਦਰ ਸਿੰਘ ਆਦਿ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ ।