ਸਮਾਜ ਸੇਵੀਆਂ ਵਲੋਂ ਪੰਜਾਬ ਵਾਸੀਆਂ ਨੂੰ ‘ਗਰੀਨ ਦੀਵਾਲੀ’ ਮਨਾਉਣ ਦਾ ਸੱਦਾ
ਜ਼ੀਰਾ, 5 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਦੇ ਦਿਨ-ਬ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਹੋਰ ਗੰਧਲਾ ਹੋਣ ਤੋਂ ਬਚਾਉਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਸੂਬਾ ਵਾਸੀਆਂ ਨੂੰ ‘ਗਰੀਨ ਦੀਵਾਲੀ’ ਮਨਾਉਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਇੱਥੇ ਇਕ ਸਾਂਝਾ ਪੈ੍ੱਸ ਬਿਆਨ ਜਾਰੀ ਕਰਦਿਆਂ ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਐਨ.
ਜ਼ੀਰਾ, 5 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਦੇ ਦਿਨ-ਬ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਹੋਰ ਗੰਧਲਾ ਹੋਣ ਤੋਂ ਬਚਾਉਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਸੂਬਾ ਵਾਸੀਆਂ ਨੂੰ ‘ਗਰੀਨ ਦੀਵਾਲੀ’ ਮਨਾਉਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਇੱਥੇ ਇਕ ਸਾਂਝਾ ਪੈ੍ੱਸ ਬਿਆਨ ਜਾਰੀ ਕਰਦਿਆਂ ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਲੈਕਚਰਾਰ ਨਰਿੰਦਰ ਸਿੰਘ, ਸਹਾਰਾ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜ਼ੀਰਾ ਵਿਕਾਸ ਪਰਿਸ਼ਦ ਦੇ ਪ੍ਰਧਾਨ ਚਰਨਜੀਤ ਸਿੰਘ ਸੋਨੂੰ ਅਤੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਨੇ ਚਿੰਤਾ ਪ੍ਰਗਟਾਈ ਕਿ ਝੋਨੇ ਦੇ ਸੀਜ਼ਨ ਕਾਰਨ ਪਰਾਲੀ ਨੂੰ ਲਗਾਈ ਜਾ ਰਹੀ ਅੱਗ, ਫ਼ੈਕਟਰੀਆਂ ਦੇ ਧੂੰਏਂ ਅਤੇ ਵਾਹਨਾਂ ਦੇ ਨਿਕਾਸ ਕਾਰਨ ਹਵਾ ਪਹਿਲਾਂ ਹੀ ਕਾਫ਼ੀ ਜ਼ਹਿਰੀਲੀ ਹੋ ਚੁੱਕੀ ਹੈ। ਅਜਿਹੇ ਮਾਹੌਲ ਵਿਚ ਦੀਵਾਲੀ ਮੌਕੇ ਹਜ਼ਾਰਾਂ ਟਨ ਬਾਰੂਦ ਵਾਲੀ ਆਤਿਸ਼ਬਾਜ਼ੀ ਚਲਾਉਣ ਨਾਲ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਹੱਦ ਤੱਕ ਪਹੁੰਚ ਜਾਵੇਗਾ। ਆਗੂਆਂ ਨੇ ਕਿਹਾ ਕਿ ਆਤਿਸ਼ਬਾਜ਼ੀ ਦੇ ਧੂੰਏਂ ਅਤੇ ਕੰਨ ਪਾੜਵੀਂ ਆਵਾਜ਼ ਨਾਲ ਦਿਲ ਅਤੇ ਦਮੇ ਦੇ ਮਰੀਜ਼ਾਂ ਦੀ ਜਾਨ ’ਤੇ ਬਣ ਆਉਂਦੀ ਹੈ, ਜਦਕਿ ਬੇਜ਼ੁਬਾਨ ਪਸ਼ੂ-ਪੰਛੀਆਂ ਵਿਚ ਵੀ ਭਾਰੀ ਦਹਿਸ਼ਤ ਫੈਲ ਜਾਂਦੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪਟਾਕਿਆਂ ਦਾ ਤਿਆਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਪ੍ਰਦੂਸ਼ਣ-ਮੁਕਤ ਅਤੇ ਰੰਗੀਨ ਦੀਵਾਲੀ ਮਨਾਈ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਦੀਵਾਲੀ ਵਾਲੇ ਦਿਨ ਹਰ ਪਰਿਵਾਰ ਆਪਣੇ ਬਜ਼ੁਰਗਾਂ ਅਤੇ ਪੁਰਖਿਆਂ ਦੀ ਯਾਦ ਵਿਚ ਖਾਲੀ ਥਾਵਾਂ ’ਤੇ ਫਲਦਾਰ ਅਤੇ ਛਾਂਦਾਰ ਰੁੱਖ ਲਗਾਵੇ, ਤਾਂ ਜੋ ਉਨ੍ਹਾਂ ਦੀ ਯਾਦ ਨੂੰ ਸਦਾ ਲਈ ਹਰਿਆਵਲ ਵਜੋਂ ਸਾਂਭਿਆ ਜਾ ਸਕੇ। ਤਿਉਹਾਰਾਂ ਦੇ ਆਪਸੀ ਸਾਂਝ ਵਾਲੇ ਸੁਨੇਹੇ ਦਾ ਜ਼ਿਕਰ ਕਰਦਿਆਂ ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਆਤਿਸ਼ਬਾਜ਼ੀ ’ਤੇ ਬੇਲੋੜਾ ਖ਼ਰਚ ਕਰਨ ਦੀ ਬਜਾਏ ਆਸ-ਪਾਸ ਦੇ ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ, ਫਲ ਅਤੇ ਜ਼ਰੂਰੀ ਵਸਤਾਂ ਭੇਟ ਕਰਕੇ ਖ਼ੁਸ਼ੀਆਂ ਵੰਡੀਆਂ ਜਾਣ।