ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਮੱਲਾਂਵਾਲਾ, 5 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਦੇ ਮਾਮਲੇ ਵਿਚ ਪਿੰਡ ਫ਼ਤਿਹਗੜ੍ਹ ਸਭਰਾ ਦੇ ਪੰਜ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਕਲੱਸਟਰ ਅਫ਼ਸਰ ਵਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ, ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ, ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਜਗਦੇਵ ਸਿੰਘ ਪੁੱਤਰ ਜਰਮਲ ਸਿੰਘ ਵਾਸੀਆਨ ਪਿੰਡ ਫ਼ਤਿਹਗੜ੍ਹ ਸਭਰਾ, ਥਾਣਾ ਮੱਲਾਂਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਅਜੀਤ ਡੈਸਕ
06-11-2026