ਡੋਰ-ਟੂ-ਡੋਰ ਮੁਹਿੰਮ ਤਹਿਤ ਰਚਿਤ ਸੋਢੀ ਵਲੋਂ ਲੋਕਾਂ ਨਾਲ ਰਾਬਤਾ
ਗੋਲੂ ਕਾ ਮੋੜ, 05 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਹਲਕਾ ਸ਼ਹਿਰੀ ਸਰਕਲ ਪ੍ਰਧਾਨ ਰਚਿਤ ਸੋਢੀ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸੂਬੇ ਦੇ ਭਵਿੱਖ ਸਬੰਧੀ ਵਿਚਾਰ ਸਾਂਝੇ ਕੀਤੇ।
ਡ
ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਰਚਿਤ ਸੋਢੀ ਅਤੇ ਨਾਲ ਪਾਰਟੀ ਦੇ ਹੋਰ ਆਗੂ ਅਤੇ ਵਰਕਰ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ
06-11-2026
ਗੋਲੂ ਕਾ ਮੋੜ, 05 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਹਲਕਾ ਸ਼ਹਿਰੀ ਸਰਕਲ ਪ੍ਰਧਾਨ ਰਚਿਤ ਸੋਢੀ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸੂਬੇ ਦੇ ਭਵਿੱਖ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਰਚਿਤ ਸੋਢੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਜਿਹੀ ਪਾਰਟੀ ਹੈ, ਜੋ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸੱਤਾ ਹਾਸਿਲ ਕਰਨ ਲਈ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਦੋਵੇਂ ਪਾਰਟੀਆਂ ਲੋਕਾਂ ਦੀਆਂ ਉਮੀਦਾਂ ’ਤੇ ਖਰੀਆਂ ਨਹੀਂ ਉਤਰ ਸਕੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਸੜਕਾਂ, ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਅਹਿਮ ਵਿਕਾਸ ਕਾਰਜ ਕਰਵਾਏ ਗਏ ਸਨ। ਇਸ ਦੇ ਨਾਲ ਹੀ ਲੋਕ ਭਲਾਈ ਦੀਆਂ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਉਪਰਾਲੇ ਕੀਤੇ ਗਏ ਸਨ। ਇਸ ਦੌਰਾਨ ਰਚਿਤ ਸੋਢੀ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਨੂੰ ਠੱਲ੍ਹ ਪਾਉਣ, ਗੁੰਡਾਗਰਦੀ ਖ਼ਤਮ ਕਰਨ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਅੰਤ ’ਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਅਤੇ ਸੂਬੇ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਰਬਦੀਪ ਬੇਦੀ, ਜਿੰਮੀ ਮਿੱਡਾ, ਨਵੀਨ ਕਪੂਰ, ਹੈਪੀ ਭੋਲੋਵਾਲੀਆ, ਪੰਮਾ ਸੋਢੀ ਅਤੇ ਸਾਗਰ ਮਹਿਤਾ ਆਦਿ ਪਾਰਟੀ ਵਰਕਰ ਹਾਜ਼ਰ ਸਨ।