06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜੇ.ਕੇ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਕੀਤਾ ਦੌਰਾ

ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)-ਸ਼ਹਿਰ ਦੇ ਫ਼ਰੀਦਕੋਟ ਰੋਡ ’ਤੇ ਸਥਿਤ ਜੇ. ਕੇ.

Ad Position 21
No active advertisement
ਅਜੀਤ ਡੈਸਕ 06-11-2026
ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)-ਸ਼ਹਿਰ ਦੇ ਫ਼ਰੀਦਕੋਟ ਰੋਡ ’ਤੇ ਸਥਿਤ ਜੇ.ਕੇ.ਐੱਸ. ਪਬਲਿਕ ਸਕੂਲ, ਵਲੋਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਅਤੇ ਉਨ੍ਹਾਂ ਵਿਚ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਯਾਤਰਾ ਵਿਚ ਸਕੂਲ ਦੀ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਮੈਨੇਜਮੈਂਟ ਮੈਂਬਰ ਅਤੇ ਅਧਿਆਪਕ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਖੇ ਵਿਗਿਆਨ ਨਾਲ ਸਬੰਧਿਤ ਵੱਖ-ਵੱਖ ਮਾਡਲਾਂ, ਦਿਲਚਸਪ ਪ੍ਰਯੋਗਾਂ, ਆਧੁਨਿਕ ਤਕਨੀਕਾਂ ਅਤੇ ਵਿਗਿਆਨਕ ਗਤੀਵਿਧੀਆਂ ਨੂੰ ਨੇੜਿਉਂ ਦੇਖਿਆ ਅਤੇ ਉਨ੍ਹਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਨੇ ਚੰਦਰਯਾਨ ਪ੍ਰਦਰਸ਼ਨੀ, ਡੋਮ ਥੀਏਟਰ, ਈਕੋ ਥੀਏਟਰ, ਡਾਇਨਾਸੌਰ ਪਾਰਕ, ਸਿਮੂਲੇਸ਼ਨ, ਕਲਾਈਮੇਟ ਥੀਏਟਰ ਅਤੇ ਏ.ਆਈ. ਰੋਬੋਟ ਲੈਬ ਸਮੇਤ ਵੱਖ-ਵੱਖ ਵਿਗਿਆਨਕ ਕੇਂਦਰਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਬੋਟਿੰਗ ਦਾ ਵੀ ਆਨੰਦ ਮਾਣਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਦੇ ਕਈ ਅਣਸੁਲਝੇ ਰਹੱਸਾਂ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਆਪਣੀ ਜਗਿਆਸਾ ਅਨੁਸਾਰ ਵੱਖ-ਵੱਖ ਸਵਾਲ ਪੁੱਛੇ ਅਤੇ ਮਾਹਿਰਾਂ ਤੋਂ ਉਨ੍ਹਾਂ ਦੇ ਜਵਾਬ ਜਾਣੇ। ਮਨੋਰੰਜਕ ਅਤੇ ਵਿਹਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨਕ ਵਿਸ਼ਿਆਂ ਨੂੰ ਆਸਾਨੀ ਨਾਲ ਸਮਝਣ ਦਾ ਮੌਕਾ ਮਿਲਿਆ। ਸਕੂਲ ਦੀ ਪ੍ਰਿੰਸੀਪਲ ਮੀਨੂੰ ਮੋਂਗਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਰਵਾਇਤੀ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਵਿੱਦਿਅਕ ਯਾਤਰਾਵਾਂ ਵੀ ਬੇਹੱਦ ਜ਼ਰੂਰੀ ਹਨ। ਇਨ੍ਹਾਂ ਯਾਤਰਾਵਾਂ ਨਾਲ ਬੱਚਿਆਂ ਦੀ ਸਿੱਖਣ ਦੀ ਰੁਚੀ ਵਿਚ ਵਾਧਾ ਹੁੰਦਾ ਹੈ ਅਤੇ ਉਨ੍ਹਾਂ ਅੰਦਰ ਰਚਨਾਤਮਕਤਾ, ਜਗਿਆਸਾ ਅਤੇ ਵਿਗਿਆਨਕ ਸੋਚ ਵਿਕਸਿਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 11 ਤੋਂ ਅਗਲੀ ਖ਼ਬਰ ਡੋਰ-ਟੂ-ਡੋਰ ਮੁਹਿੰਮ ਤਹਿਤ ਰਚਿਤ ਸੋਢੀ ਵਲੋਂ ਲੋਕਾਂ ਨਾਲ ਰਾਬਤਾ
Ad Position 24