06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 11 ਤੋਂ

ਜ਼ੀਰਾ, 5 ਨਵੰਬਰ (ਹਰਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਤੋਂ ਕੱਢੀਆਂ ਜਾਣ ਵਾਲੀਆਂ ਪ੍ਰਭਾਤ ਫੇਰੀਆਂ ਆਉਣ ਵਾਲੀ 11 ਨਵੰਬਰ ਤੋਂ ਆਰੰਭ ਹੋ ਰਹੀਆਂ ਹਨ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪੈ੍ੱਸ ਸਕੱਤਰ ਭਾਈ ਸੁਖਦੇਵ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜੋ ਕਿ ਇਸ ਵਾਰ 24 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ।

Ad Position 21
No active advertisement
ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪੈ੍ੱਸ ਸਕੱਤਰ ਭਾਈ ਸੁਖਦੇਵ ਸਿੰਘ। ਅਜੀਤ ਤਸਵੀਰ 06-11-2026
ਜ਼ੀਰਾ, 5 ਨਵੰਬਰ (ਹਰਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਤੋਂ ਕੱਢੀਆਂ ਜਾਣ ਵਾਲੀਆਂ ਪ੍ਰਭਾਤ ਫੇਰੀਆਂ ਆਉਣ ਵਾਲੀ 11 ਨਵੰਬਰ ਤੋਂ ਆਰੰਭ ਹੋ ਰਹੀਆਂ ਹਨ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪੈ੍ੱਸ ਸਕੱਤਰ ਭਾਈ ਸੁਖਦੇਵ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜੋ ਕਿ ਇਸ ਵਾਰ 24 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ। ਇਸ ਲਈ ਇਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਵਿਖੇ ਪ੍ਰਭਾਤ ਫੇਰੀਆਂ ਆਉਣ ਵਾਲੀ ਮਿਤੀ 11 ਨਵੰਬਰ ਤੋਂ ਸ਼ੁਰੂ ਹੋ ਕੇ ਰੋਜ਼ਾਨਾ ਮਿਤੀ 22 ਨਵੰਬਰ ਤੱਕ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਢੀਆਂ ਜਾ ਰਹੀਆਂ ਹਨ। ਪ੍ਰਭਾਤ ਫੇਰੀ ਰੋਜ਼ਾਨਾ ਅੰਮ੍ਰਿਤ ਵੇਲੇ 5 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਕਰੇਗੀ, ਜਿਸ ਵਿਚ ਸੰਗਤਾਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦਿਆਂ ਸੰਗਤਾਂ ਨੂੰ ਸੱਦਾ ਦੇਣ ਵਾਲੇ ਸ਼ਰਧਾਲੂ ਦੇ ਘਰ ਪਹੁੰਚਿਆ ਕਰਨਗੀਆਂ। ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸਵੇਰੇ 7 ਵਜੇ ਪਹੁੰਚ ਕੇ ਪ੍ਰਭਾਤ ਫੇਰੀ ਸਮਾਪਤ ਹੋਇਆ ਕਰੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਵਿਖੇ ਹੀ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਕੀਤਾ ਦੌਰਾ
Ad Position 24