06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)- ਬਾਬਾ ਵਿਸ਼ਵਕਰਮਾ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ, ਗੁਰੂਹਰਸਹਾਏ ਵਲੋਂ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)- ਬਾਬਾ ਵਿਸ਼ਵਕਰਮਾ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ, ਗੁਰੂਹਰਸਹਾਏ ਵਲੋਂ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਹਜ਼ੂਰੀ ਵਿਚ ਹੋਈ। ਨਗਰ ਕੀਰਤਨ ਦੌਰਾਨ ਸੁੰਦਰ ਢੰਗ ਨਾਲ ਸਜਾਈ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸੰਗਤਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕਰਕੇ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਪਿੰਡ ਗੁਰੂਹਰਸਹਾਏ ਵਿਚੋਂ ਹੁੰਦਾ ਹੋਇਆ ਸ਼ਹਿਰ ਦੇ ਮੁੱਖ ਬਾਜ਼ਾਰ, ਫ਼ਰੀਦਕੋਟ ਰੋਡ, ਸ੍ਰੀ ਮੁਕਤਸਰ ਸਾਹਿਬ ਰੋਡ ਅਤੇ ਰੇਲਵੇ ਫਾਟਕ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਲਗਾਏ ਗਏ ਸਨ। ਇਸ ਤੋਂ ਇਲਾਵਾ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਲੰਗਰ ਅਤੇ ਪ੍ਰਸ਼ਾਦ ਦੇ ਪ੍ਰਬੰਧ ਵੀ ਕੀਤੇ ਗਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 7 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸ ਉਪਰੰਤ 9 ਨਵੰਬਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸਵੇਰੇ 10 ਵਜੇ ਭਾਈ ਅਮਰੀਕ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ, ਜਦਕਿ ਸਵੇਰੇ 11 ਵਜੇ ਢਾਡੀ ਜਥਾ ਭਾਈ ਬਲਜਿੰਦਰ ਸਿੰਘ ਬਗੀਚਾ, ਭਾਈ ਰੂਪਾ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਵਾਰਾਂ ਰਾਹੀਂ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇ-ਸੇਠੀ ਭੂੰਬਲਾ, ਨਰਿੰਦਰ ਭੂੰਬਲਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 11 ਤੋਂ
Ad Position 24