06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਐਸ.ਡੀ.ਐਮ ਨੇ ਕੀਤਾ ਜਾਗਰੂਕ

ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)- ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਉਪ ਮੰਡਲ ਮੈਜਿਸਟ੍ਰਰੇਟ ਗੁਰੂਹਰਸਹਾਏ ਹਰਦੀਪ ਸਿੰਘ ਵਲੋਂ ਪਿੰਡ ਕੜਮੇ ਅਤੇ ਹੋਰ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ।

Ad Position 21
No active advertisement
ਅਜੀਤ ਡੈਸਕ 06-11-2026
ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)- ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਉਪ ਮੰਡਲ ਮੈਜਿਸਟ੍ਰਰੇਟ ਗੁਰੂਹਰਸਹਾਏ ਹਰਦੀਪ ਸਿੰਘ ਵਲੋਂ ਪਿੰਡ ਕੜਮੇ ਅਤੇ ਹੋਰ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਐਸ.ਡੀ.ਐਮ. ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਵਾਸਤੇ ਪਿੰਡਾਂ ਵਿਚ ਵੱਖ-ਵੱਖ ਤਰ੍ਹਾਂ ਦੀ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਇਨ੍ਹਾਂ ਵਿਚ 26 ਹੈਪੀ ਸੀਡਰ, 2157 ਸੁਪਰ ਸੀਡਰ, 78 ਮਲਚਰ, 33 ਬੇਲਰ, 826 ਜੀਰੋ ਟਿੱਲ ਡਰਿੱਲ ਅਤੇ 87 ਪਲਾਊ ਸਮੇਤ ਹੋਰ ਖੇਤੀ ਸੰਦ ਸ਼ਾਮਲ ਹਨ। ਕਿਸਾਨ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਖੇਤਾਂ ਵਿਚ ਹੀ ਸੁਚੱਜੇ ਢੰਗ ਨਾਲ ਪ੍ਰਬੰਧਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਉਪਲਬਧ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਦਾ ਸਾਥ ਦੇਣ। ਅੰਤ ਵਿਚ ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਰਫ਼ ਸਾਡੀ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੀ ਵੀ ਲੋੜ ਹੈ। ਇਸ ਲਈ ਸਾਰਿਆਂ ਨੂੰ ਮਿਲ ਕੇ ਪ੍ਰਦੂਸ਼ਣ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਂ ਸੁਪਰਡੈਂਟ ਕੇਵਲ ਕ੍ਰਿਸ਼ਨ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੰਢੀ ਖੇਤਰ ’ਚ ਦਾਲਾਂ ਤੇ ਤੇਲ ਬੀਜਾਂ ਦੀ ਕਾਸ਼ਤ ਕਿਸਾਨਾਂ ਲਈ ਲਾਹੇਵੰਦ -ਡਾ. ਰਮਨਦੀਪ ਕੌਰ ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇ-ਸੇਠੀ ਭੂੰਬਲਾ, ਨਰਿੰਦਰ ਭੂੰਬਲਾ
Ad Position 24