05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡਾ.ਸੁਹਾਨੀ ਡੋਡਾ ਨੇ ਦੁਕਾਨਦਾਰਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਕੀਤੀਆਂ ਸਾਂਝੀਆਂ

ਅਬੋਹਰ, 5 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪਾਰਟੀ ਵਰਕਰਾਂ ਦੇ ਨਾਲ ਅਬੋਹਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਬੋਹਰ ਸ਼ਹਿਰ ਦੇ ਬਾਜ਼ਾਰ ਵਿਚ ਰੇਹੜੀ ਚਾਲਕ ਤੋਂ ਦੀਵਾਲੀ ਦੇ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਖ਼ਰੀਦਦਾਰੀ ਕਰਦੇ ਹੋਏ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 06-11-2026
ਅਬੋਹਰ, 5 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਪਾਰਟੀ ਵਰਕਰਾਂ ਦੇ ਨਾਲ ਅਬੋਹਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਡਾ.ਸੁਹਾਨੀ ਡੋਡਾ ਨੇ ਬਾਜ਼ਾਰਾਂ ਵਿਚ ਵੱਖ-ਵੱਖ ਦੁਕਾਨਾਂ ਤੋਂ ਖ਼ੁਦ ਖ਼ਰੀਦਦਾਰੀ ਵੀ ਕੀਤੀ ਅਤੇ ਦੁਕਾਨਦਾਰਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਕੇ ਸਥਾਨਕ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਨਲਾਈਨ ਖ਼ਰੀਦਦਾਰੀ ਨੂੰ ਤਰਜੀਹ ਦੇਣ ਦੀ ਬਜਾਏ ਆਪਣੇ ਸ਼ਹਿਰ ਦੇ ਬਾਜ਼ਾਰਾਂ ਵਿਚ ਆ ਕੇ ਸਥਾਨਕ ਦੁਕਾਨਦਾਰਾਂ ਤੋਂ ਹੀ ਖ਼ਰੀਦਦਾਰੀ ਕਰਨ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਸਾਰਾ ਸਾਲ ਤਿਉਹਾਰਾਂ ਦੇ ਸੀਜ਼ਨ ਦੀ ਉਡੀਕ ਕਰਦੇ ਹਨ ਅਤੇ ਦੀਵਾਲੀ ਉਨ੍ਹਾਂ ਲਈ ਕਾਰੋਬਾਰ ਦੇ ਲਿਹਾਜ਼ ਨਾਲ ਵਿਸ਼ੇਸ਼ ਮਹੱਤਵ ਰੱਖਦੀ ਹੈ। ਜੇਕਰ ਸ਼ਹਿਰ ਵਾਸੀ ਆਪਣੇ ਬਾਜ਼ਾਰਾਂ ਵਿਚੋਂ ਖ਼ਰੀਦਦਾਰੀ ਕਰਨਗੇ ਤਾਂ ਇਸ ਨਾਲ ਸਥਾਨਕ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਛੋਟੇ ਦੁਕਾਨਦਾਰਾਂ ਦੇ ਘਰਾਂ ਵਿਚ ਵੀ ਖ਼ੁਸ਼ੀਆਂ ਆਉਣਗੀਆਂ। ਉਨ੍ਹਾਂ ਕਿਹਾ ਕਿ ਸਥਾਨਕ ਕਾਰੋਬਾਰ ਨੂੰ ਮਜ਼ਬੂਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰ ਕੰਬੋਜ ਡੱਬੂ, ਰਵੀ ਜਸੂਜਾ, ਤੇਜਵੀਰ ਸਿੰਘ ਬਰਾੜ, ਵਿਜੈ ਉਪਵੇਜਾ, ਰਣਧੀਰ ਗਾਬਾ ਸਮੇਤ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਫ਼ੈਸਟੀਵਲ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਝੰਡੇ ਅਗਲੀ ਖ਼ਬਰ ਨਵਯੁਗ ਸਕੂਲ ਦੇ ਗੁਰਨੂਰ ਸਿੰਘ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਜਿੱਤੇ 2 ਸੋਨ ਤਗਮੇ
Ad Position 24