ਯੂਥ ਫ਼ੈਸਟੀਵਲ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਝੰਡੇ
ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦਾ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ 67ਵੇਂ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਰਿਹਾ। ਉਕਤ ਫ਼ੈਸਟੀਵਲ ਗੁਰੂ ਨਾਨਕ ਕਾਲਜ ਮੁਕਤਸਰ ਵਿਖੇ ਕਰਵਾਇਆ ਗਿਆ।
ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦਾ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ 67ਵੇਂ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਰਿਹਾ। ਉਕਤ ਫ਼ੈਸਟੀਵਲ ਗੁਰੂ ਨਾਨਕ ਕਾਲਜ ਮੁਕਤਸਰ ਵਿਖੇ ਕਰਵਾਇਆ ਗਿਆ। ਇਸ ਫ਼ੈਸਟੀਵਲ ਦਾ ਥੀਮ ਮੁਕਾਬਲੇ ਤੋਂ ਪਰ੍ਹੇ ਰਚਨਾਤਮਿਕਤਾ ਅਤੇ ਆਪਸੀ ਮਿਲਵਰਤਨ ਦਾ ਜਸ਼ਨ ਨਾਲ ਸੰਬੰਧਿਤ ਸੀ। ਇਸ ਵਿਚ ਵੱਖ-ਵੱਖ 35 ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਫ਼ੈਸਟੀਵਲ ਵਿਚੋਂ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਾਲਾ ਟਿੱਬਾ ਅਬੋਹਰ ਨੇ ਲੰਮੀ ਹੇਕ ਵਾਲੇ ਗੀਤ, ਗਿੱਧਾ, ਕਵਿਤਾ, ਲਿਖਾਈ ਮੁਕਾਬਲਾ, ਕਾਰਟੂਨਿੰਗ, ਪੇਂਟਿੰਗ, ਭੰਡ ਆਦਿ ਵਿਚ ਇਨਾਮ ਜਿੱਤ ਕੇ ਆਪਣਾ ਨਾਮ ਜੇਤੂ ਟੀਮ ਵਜੋਂ ਦਰਜ਼ ਕਰਵਾਇਆ। ਜੇਤੂ ਵਿਦਿਆਰਥਣਾਂ ਨੂੰ ਕਾਲਜ ਪ੍ਰਬੰਧਕਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਡਾ.ਇਕਬਾਲ ਕੌਰ ਸਰਾਂ ਨੇ ਕਿਹਾ ਕਿ ਇਹ ਕਾਲਜ ਪ੍ਰਬੰਧਕਾਂ, ਸਮੁੱਚੇ ਸਟਾਫ਼ ਅਤੇ ਵਿਦਿਆਰਥਣਾਂ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ। ਇਹ ਕਾਲਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਆਸ ਕੀਤੀ ਹੈ। ਇਸ ਮੌਕੇ ਕਾਲਜ ਦੇ ਫਾਈਨਾਂਸ ਸੈਕਟਰੀ ਨਿਰਮਨਜੀਤ ਸਿੰਘ ਸੇਖੋਂ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।