05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਵਲ ਸਰਜਨ ਫ਼ਾਜ਼ਿਲਕਾ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਪੁਰਜ਼ੋਰ ਯਤਨ ਕਰ ਰਿਹਾ ਹੈ। ਡਾ.

Ad Position 21
No active advertisement
ਸਿਵਲ ਸਰਜਨ ਡਾ. ਕਵਿਤਾ ਸਿੰਘ 06-11-2026
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਪੁਰਜ਼ੋਰ ਯਤਨ ਕਰ ਰਿਹਾ ਹੈ। ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ ਕਵਿਤਾ ਸਿੰਘ ਸਿਵਲ ਸਰਜਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਕਿਆਂ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇਂ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਖ਼ਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿਚ ਜਲਦੀ ਆ ਜਾਂਦੇ ਹਨ। ਉਨ੍ਹਾਂ ਬਜ਼ੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜ਼ਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਕਿਆਂ ਦੀ ਰਹਿੰਦ ਖੂੰਹਦ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਪਟਾਕੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ਵਿਚ ਚਲਾਉਣ ਅਤੇ ਹੱਥਾਂ ਵਿਚ ਫੜ ਕੇ ਨਾ ਚਲਾਉਣ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਪਟਾਕੇ ਚਲਾਉਣ ਸਮੇਂ ਪਾਣੀ ਦੀ ਬਾਲਟੀ ਆਪਣੇ ਕੋਲ ਭਰ ਕੇ ਰੱਖਣ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ, ਬਲਕਿ ਸੂਚੀ ਕੱਪੜੇ ਪਹਿਨੇ ਜਾਣ। ਉਨ੍ਹਾਂ ਕਿਹਾ ਕਿ ਅਣਚੱਲੇ ਪਟਾਕਿਆਂ ਨੂੰ ਬੱਚੇ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਣਚੱਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਅਣਚੱਲੇ ਪਟਾਕੇ ਕਿਸੇ ਵੀ ਸਮੇਂ ਫੱਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਅੱਖਾਂ ਦੀ ਘਟਨਾਵਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਵਧਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਵੱਡਿਆਂ ਦੀ ਨਿਗਰਾਨੀ ਅਤੇ ਅੱਖਾਂ ਤੋਂ ਦੂਰ ਰੱਖ ਕੇ ਹੀ ਚਲਾਓ। ਜੇਕਰ ਅੱਖਾਂ ਤੇ ਸੱਟ ਵੀ ਲੱਗ ਜਾਵੇ ਤਾਂ ਉਸ ਨੂੰ ਮੱਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾ ਕੇ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਸਮੇਂ ਡਾ ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ ਰਾਜਵੀਰ, ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਅਮਨ, ਸੁਖਦੇਵ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਅਤੇ ਫ਼ਾਜ਼ਿਲਕਾ ਦੀ ਮਹਾਂਵੀਰ ਕਾਲੋਨੀ ’ਚ ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਜਾਰੀ ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੈਡੀਕਲ ਕੈਂਪ ਦੌਰਾਨ 45 ਮਰੀਜ਼ਾਂ ਦੀ ਜਾਂਚ
Ad Position 24