06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐੱਸ.ਡੀ.ਐਮ. ਅਤੇ ਐੱਸ.ਐੱਚ.ਓ. ਨੇ ਖੇਤਾਂ ’ਚ ਪਹੁੰਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਮੱਖੂ, 6 ਨਵੰਬਰ (ਵਰਿੰਦਰ ਮਨਚੰਦਾ)-ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.

Ad Position 21
No active advertisement
ਅਜੀਤ ਡੈਸਕ 07-11-2026
ਮੱਖੂ, 6 ਨਵੰਬਰ (ਵਰਿੰਦਰ ਮਨਚੰਦਾ)-ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐਮ. ਜ਼ੀਰਾ ਸੂਰਜ ਅਤੇ ਥਾਣਾ ਮੱਖੂ ਦੇ ਐੱਸ.ਐੱਚ.ਓ. ਗੁਰਜੰਟ ਸਿੰਘ ਵਲੋਂ ਮੱਖੂ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਲੋਕਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਦੱਸੇ ਤਰੀਕਿਆਂ ਨੂੰ ਅਪਣਾਉਣ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਅਧਿਕਾਰੀਆਂ ਨੇ ਰਸਤੇ ਵਿਚ ਸੜਕ ਕਿਨਾਰੇ ਪਰਾਲੀ ਨੂੰ ਲੱਗੀ ਅੱਗ ਵੀ ਖ਼ੁਦ ਬੁਝਾਈ ਅਤੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਯੋਗ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਮਿਲਾਵਟਖੋਰੀ ਅਤੇ ਮਹਿੰਗਾਈ ਦੀ ਮਾਰ- ਮਠਿਆਈਆਂ ਦੀ ਵਿੱਕਰੀ ’ਚ ਆਈ ਗਿਰਾਵਟ
Ad Position 24