ਸਦਰ ਪੁਲਿਸ ਜ਼ੀਰਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਕਈ ਕਿਸਾਨਾਂ ਉੱਪਰ ਪਰਚੇ ਦਰਜ
ਜ਼ੀਰਾ, 6 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਸਖ਼ਤ ਹਦਾਇਤਾਂ ’ਤੇ ਚੱਲਦਿਆਂ ਸਦਰ ਪੁਲਿਸ ਜ਼ੀਰਾ ਵਲੋਂ ਪਰਾਲੀ ਸਾੜਨ ਵਾਲੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਉੱਪਰ ਵੱਡੀ ਪੱਧਰ ’ਤੇ ਪਰਚੇ ਕੀਤੇ ਗਏ ਹਨ। ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ 5 ਨਵੰਬਰ ਨੂੰ ਸਦਰ ਥਾਣਾ ਜ਼ੀਰਾ ਵਲੋਂ ਤਰਸੇਮ ਸਿੰਘ ਪੁੱਤਰ ਸਾਧੂ ਸਿੰਘ ਬੋਤੀਆਂ ਵਾਲਾ, ਸੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਹਰਮੀਤ ਸਿੰਘ ਪੁੱਤਰ ਸੁਖਦੇਵ ਸਿੰਘ, ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ, ਬਲਕਾਰ ਸਿੰਘ ਪੁੱਤਰ ਗੁਰਦੇਵ ਸਿੰਘ, ਪਿੰਡ ਪੰਡੋਰੀ ਖੱਤਰੀਆਂ ਸਰਬਜੀਤ ਕੌਰ ਪਤਨੀ ਨਸੀਬ ਸਿੰਘ, ਸੰਦੀਪ ਸਿੰਘ ਪੁੱਤਰ ਨਸੀਬ ਸਿੰਘ, ਰਾਜਵਿੰਦਰ ਕੌਰ ਪੁੱਤਰੀ ਮਹਿੰਦਰ ਸਿੰਘ, ਹਰਜਿੰਦਰ ਸਿੰਘ ਪੁੱਤਰ ਕਰਮ ਸਿੰਘ, ਨਰਿੰਦਰਜੀਤ ਕੌਰ ਪੁੱਤਰੀ ਮਹਿੰਦਰ ਸਿੰਘ, ਦਰਸ਼ਨ ਸਿੰਘ ਪੁੱਤਰ ਦਦੀਪ ਸਿੰਘ ,ਪਿੰਡ ਕਟੋਰਾ ਨਸੀਬ ਸਿੰਘ ਪੁੱਤਰ ਕੇਵਲ ਸਿੰਘ, ਪਿੰਡ ਵਰਨਾਲਾ ਲਖਵੀਰ ਸਿੰਘ ਪੁੱਤਰ ਅਜੀਤ ਸਿੰਘ, ਜਸਵੀਰ ਸਿੰਘ ਪੁੱਤਰ ਅਜੀਤ ਸਿੰਘ , ਬੋਹੜ ਸਿੰਘ ਪੁੱਤਰ ਅਮਰ ਸਿੰਘ ਵਾਸੀ ਸੇਖਵਾਂ, ਜਸਪ੍ਰੀਤ ਸਿੰਘ ਪੁੱਤਰ ਚੰਦ ਸਿੰਘ ਪਿੰਡ ਲੌਂਗੋਦੇਵਾ, ਸੁਖਮੰਦਰ ਸਿੰਘ ਪੁੱਤਰ ਸਰਦਾਰਾ ਸਿੰਘ, ਦਲਜੀਤ ਸਿੰਘ ਪੁੱਤਰ ਬੂਟਾ ਸਿੰਘ, ਕੁਲਦੀਪ ਸਿੰਘ ਪੁੱਤਰ ਬੂਟਾ ਸਿੰਘ ਪਿੰਡ ਲੌਂਗੋਦੇਵਾ, ਰਣਜੀਤ ਸਿੰਘ ਪੁੱਤਰ ਚੰਦ ਸਿੰਘ ਪਿੰਡ ਵਾੜਾ ਚੈਨ ਸਿੰਘ ਵਾਲਾ, ਕੁਲਵਿੰਦਰ ਕੌਰ ਪਤਨੀ ਰਜਿੰਦਰ ਸਿੰਘ ਪਿੰਡ ਲੌਂਗੋਦੇਵਾ ਆਦਿ ’ਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਵੱਖ ਵੱਖ ਧਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ ਇਹਨਾਂ ਪਰਚਿਆਂ ਦੀ ਨਿਖੇਦੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਐਗਜ਼ੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੀਤ ਪ੍ਰਧਾਨ ਪੰਜਾਬ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀ, ਚਮਕੌਰ ਸਿੰਘ ਬੱਲ ਬਲਾਕ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਕਿਹਾ ਕਿ ਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਮਜਬੂਰੀ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਉੱਪਰ ਪਾਏ ਨਾਜਾਇਜ਼ ਪਰਚੇ ਰੱਦ ਕੀਤੇ ਜਾਣ।