ਝੋਨੇ ਦੀ ਖ਼ਰੀਦ ਸਬੰਧੀ ਸ਼ਿਕਾਇਤ ਮਿਲਣ ’ਤੇ ਡੀ.ਐੱਫ.ਸੀ. ਵੰਦਨਾ ਕੁਮਾਰੀ ਵਲੋਂ ਮੱਖੂ ਮੰਡੀ ਦਾ ਦੌਰਾ
ਮੱਖੂ, 6 ਨਵੰਬਰ (ਵਰਿੰਦਰ ਮਨਚੰਦਾ)-ਦਾਣਾ ਮੰਡੀ ਮੱਖੂ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ ਸਬੰਧੀ ਮਿਲੀ ਸ਼ਿਕਾਇਤ ਤੋਂ ਬਾਅਦ ਡੀ. ਐੱਫ.
ਮੱਖੂ, 6 ਨਵੰਬਰ (ਵਰਿੰਦਰ ਮਨਚੰਦਾ)-ਦਾਣਾ ਮੰਡੀ ਮੱਖੂ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ ਸਬੰਧੀ ਮਿਲੀ ਸ਼ਿਕਾਇਤ ਤੋਂ ਬਾਅਦ ਡੀ.ਐੱਫ.ਸੀ. ਮੈਡਮ ਵੰਦਨਾ ਕੁਮਾਰੀ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡੀ.ਐੱਫ.ਸੀ. ਵੰਦਨਾ ਕੁਮਾਰੀ ਨੇ ਕਿਹਾ ਕਿ ਜਿਹੜੇ ਕਿਸਾਨ ਆਪਣੀ ਫ਼ਸਲ ਨਾਲ ਸਬੰਧਿਤ ਲੋੜੀਂਦੇ ਸਬੂਤ ਅਤੇ ਪਰੂਫ਼ ਲੈ ਕੇ ਆਉਣਗੇ, ਉਨ੍ਹਾਂ ਦੇ ਝੋਨੇ ਦੀ ਖ਼ਰੀਦ ਨਿਰਵਿਘਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਐੱਸ.ਡੀ.ਐੱਮ. ਜ਼ੀਰਾ ਸੂਰਜ, ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ, ਪ੍ਰਧਾਨ ਨਰਿੰਦਰ ਮੋਹਣ ਕਟਾਰੀਆ, ਗੁਰਪਾਲ ਸਿੰਘ ਸ਼ੀਹਾਂ ਪਾੜੀ, ਕੌਂਸਲਰ ਜੋਗਿੰਦਰ ਸਿੰਘ ਥਿੰਦ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵਲੋਂ ਐੱਸ.ਐੱਚ.ਓ. ਮੱਖੂ ਗੁਰਜੰਟ ਸਿੰਘ, ਏ.ਐੱਸ.ਆਈ. ਜਗਰੂਪ ਸਿੰਘ, ਏ.ਐੱਸ.ਆਈ. ਨਸੀਬ ਸਿੰਘ, ਰੋਬਿਨ ਸਚਦੇਵਾ, ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਜਤਿੰਦਰ ਸਿੰਘ, ਸੈਕਟਰੀ ਹਰਦੀਪ ਸਿੰਘ, ਮਨਪ੍ਰੀਤ ਸਿੰਘ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਵੀ ਮੌਜੂਦ ਸਨ। ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ।