06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਅਤੇ ਛੱਠ ਪੂਜਾ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਜੀ.ਆਰ.ਪੀ. ਵਲੋਂ ਚੈਕਿੰਗ ਅਭਿਆਨ

ਫ਼ਿਰੋਜ਼ਪੁਰ, 6 ਨਵੰਬਰ (ਰਾਕੇਸ਼ ਚਾਵਲਾ)-ਆਉਣ ਵਾਲੇ ਤਿਉਹਾਰਾਂ ਜਿਵੇਂ ਕਿ ਦੀਵਾਲੀ ਅਤੇ ਛੱਟ ਪੂਜਾ ਦੌਰਾਨ ਰੇਲ ਗੱਡੀਆਂ ਵਿਚ ਯਾਤਰੀਆਂ ਦੀ ਵੱਧ ਰਹੀ ਭੀੜ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਮਾਣਯੋਗ ਸਪੈਸ਼ਲ ਡੀ.

Ad Position 21
No active advertisement
ਰੇਲਵੇ ਸਟੇਸ਼ਨ ’ਤੇ ਰੇਲਵੇ ਪੁਲਿਸ ਵਲੋਂ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕਰਨ ਦੀ ਤਸਵੀਰ। ਅਜੀਤ ਤਸਵੀਰ 07-11-2026
ਫ਼ਿਰੋਜ਼ਪੁਰ, 6 ਨਵੰਬਰ (ਰਾਕੇਸ਼ ਚਾਵਲਾ)-ਆਉਣ ਵਾਲੇ ਤਿਉਹਾਰਾਂ ਜਿਵੇਂ ਕਿ ਦੀਵਾਲੀ ਅਤੇ ਛੱਟ ਪੂਜਾ ਦੌਰਾਨ ਰੇਲ ਗੱਡੀਆਂ ਵਿਚ ਯਾਤਰੀਆਂ ਦੀ ਵੱਧ ਰਹੀ ਭੀੜ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਮਾਣਯੋਗ ਸਪੈਸ਼ਲ ਡੀ.ਜੀ.ਪੀ., ਜੀ.ਆਰ.ਪੀ. ਪਟਿਆਲਾ ਅਤੇ ਡੀ.ਐੱਸ.ਪੀ. ਜ਼ੋਨਲ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 6 ਨਵੰਬਰ 2026 ਨੂੰ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਦੀ ਪੁਲਿਸ ਟੀਮ ਵਲੋਂ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਪੈਸੰਜਰ ਅਵੇਰਨੈੱਸ ਅਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਪੁਲਿਸ ਨੇ ਸਟੇਸ਼ਨ ਦੇ ਪਲੇਟਫਾਰਮਾਂ, ਖੜ੍ਹੀਆਂ ਟਰੇਨਾਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਆਉਣ-ਜਾਣ ਦੇ ਗੇਟਾਂ ਅਤੇ ਬਾਹਰ ਖੜ੍ਹੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਕੁੱਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬੈਗਾਂ ਅਤੇ ਸਮਾਨ ਦੀ ਵੀ ਚੈਕਿੰਗ ਕੀਤੀ ਗਈ, ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਚੈਕਿੰਗ ਦੌਰਾਨ ਮੁਸਾਫ਼ਰਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਸਫ਼ਰ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਦਿਖਾਈ ਦੇਵੇ, ਤਾਂ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਰੇਲਵੇ ਸਟੇਸ਼ਨ, ਜੀ.ਆਰ.ਪੀ. ਜਾਂ ਆਰ.ਪੀ.ਐੱਫ. ਨੂੰ ਦਿੱਤੀ ਜਾਵੇ। ਇਸ ਮੌਕੇ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਅਤੇ ਇੰਸਪੈਕਟਰ ਕ੍ਰਿਸ਼ਨ ਅਰੋੜਾ ਸਮੇਤ ਪੁਲਿਸ ਪਾਰਟੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਧੂੰਏਂ ਨੇ ਮੁੱਦਕੀ ਇਲਾਕੇ ਦੀ ਆਬੋ-ਹਵਾ ਕੀਤੀ ਦੂਸ਼ਿਤ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਸਬੰਧੀ ਸ਼ਿਕਾਇਤ ਮਿਲਣ ’ਤੇ ਡੀ.ਐੱਫ.ਸੀ. ਵੰਦਨਾ ਕੁਮਾਰੀ ਵਲੋਂ ਮੱਖੂ ਮੰਡੀ ਦਾ ਦੌਰਾ
Ad Position 24