06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਰਾਲੀ ਦੇ ਧੂੰਏਂ ਨੇ ਮੁੱਦਕੀ ਇਲਾਕੇ ਦੀ ਆਬੋ-ਹਵਾ ਕੀਤੀ ਦੂਸ਼ਿਤ

ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਦਾ ਨਿਪਟਾਰਾ ਇਲਾਕੇ ਦੇ ਕਿਸਾਨਾਂ ਲਈ ਵੱਡੀ ਚੁਨੌਤੀ ਬਣਿਆ ਹੋਇਆ ਹੈ। ਮੁੱਦਕੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਕਈ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।

Ad Position 21
No active advertisement
ਪਰਾਲੀ ਨੂੰ ਲਗਾਈ ਅੱਗ ਕਾਰਨ ਸੜਕ ਕਿਨਾਰੇ ਨਿਕਲਦੀਆਂ ਅੱਗ ਦੀਆਂ ਲਾਟਾਂ। ਤਸਵੀਰ-ਭਾਰਤ ਭੂਸ਼ਨ ਅਗਰਵਾਲ 07-11-2026
ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਦਾ ਨਿਪਟਾਰਾ ਇਲਾਕੇ ਦੇ ਕਿਸਾਨਾਂ ਲਈ ਵੱਡੀ ਚੁਨੌਤੀ ਬਣਿਆ ਹੋਇਆ ਹੈ। ਮੁੱਦਕੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਕਈ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਖੇਤਾਂ ਵਿਚੋਂ ਉੱਠ ਰਹੇ ਧੂੰਏਂ ਕਾਰਨ ਇਲਾਕੇ ਦੀ ਆਬੋ-ਹਵਾ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ ਵੇਲੇ ਖੇਤਾਂ ਵਿਚੋਂ ਉੱਠਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦਿੰਦਾ ਹੈ, ਜਦਕਿ ਸ਼ਾਮ ਅਤੇ ਰਾਤ ਸਮੇਂ ਇਹ ਧੂੰਆਂ ਸੜਕਾਂ ਅਤੇ ਆਬਾਦੀ ਵਾਲੇ ਇਲਾਕਿਆਂ ਵੱਲ ਫੈਲ ਜਾਂਦਾ ਹੈ। ਇਸ ਨਾਲ ਸੜਕਾਂ ’ਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਇਹ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ਹਰ ਸਾਲ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਪਰ ਇਸ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਹਾਲਾਤ ਵਿਚ ਕੋਈ ਖ਼ਾਸ ਤਬਦੀਲੀ ਦਿਖਾਈ ਨਹੀਂ ਦੇ ਰਹੀ। ਸਰਕਾਰੀ ਮਸ਼ੀਨਰੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਖੇਤਾਂ ਵਿਚ ਅੱਗਾਂ ਲੱਗਣ ਦੀਆਂ ਘਟਨਾਵਾਂ ਜਾਰੀ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀ ਸਮੱਸਿਆ ਨੂੰ ਸਿਰਫ਼ ਕਿਸਾਨਾਂ ਦੀ ਜ਼ਿੰਮੇਵਾਰੀ ਸਮਝਣ ਦੀ ਬਜਾਏ ਇਸ ਦੇ ਪੱਕੇ ਹੱਲ ਲਈ ਕਿਸਾਨਾਂ ਨੂੰ ਲੋੜੀਂਦੀਆਂ ਮਸ਼ੀਨਾਂ, ਸਹੂਲਤਾਂ ਅਤੇ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਪਰਾਲੀ ਦੇ ਨਿਪਟਾਰੇ ਲਈ ਸਸਤੇ ਅਤੇ ਸੁਖਾਲੇ ਪ੍ਰਬੰਧ ਨਹੀਂ ਕੀਤੇ ਜਾਂਦੇ, ਉਦੋਂ ਤੱਕ ਇਸ ਸਮੱਸਿਆ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾਉਣਾ ਮੁਸ਼ਕਿਲ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ-ਗੁਰਬਿੰਦਰ ਸਿੰਘ ‘ਗੋਗੀ ਤੂਤ’ ਜ਼ਿਲ੍ਹਾ ਜਨਰਲ ਸਕੱਤ... ਅਗਲੀ ਖ਼ਬਰ ਦੀਵਾਲੀ ਅਤੇ ਛੱਠ ਪੂਜਾ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਜੀ.ਆਰ.ਪੀ. ਵਲੋਂ ਚੈਕਿੰਗ ਅਭਿਆਨ
Ad Position 24