ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ-ਗੁਰਬਿੰਦਰ ਸਿੰਘ ‘ਗੋਗੀ ਤੂਤ’ ਜ਼ਿਲ੍ਹਾ ਜਨਰਲ ਸਕੱਤਰ ਅਤੇ ਮੈਂਬਰ ਕੋਰ ਕਮੇਟੀ ਬਣੇ
ਫ਼ਿਰੋਜ਼ਸ਼ਾਹ, 6 ਨਵੰਬਰ ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਦੇ ਮਕਸਦ ਨਾਲ ਯੂਥ ਅਕਾਲੀ ਦਲ ਦੇ ਸੰਗਠਨਾਤਮਕ ਢਾਂਚੇ ਵਿਚ ਵਾਧਾ ਕੀਤਾ ਗਿਆ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਤੂਤ ਨਾਲ ਸਬੰਧਿਤ ਨੌਜਵਾਨ ਆਗੂ ਗੁਰਬਿੰਦਰ ਸਿੰਘ ਗੋਗੀ ਤੂਤ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਫ਼ਿਰੋਜ਼ਸ਼ਾਹ, 6 ਨਵੰਬਰ ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਦੇ ਮਕਸਦ ਨਾਲ ਯੂਥ ਅਕਾਲੀ ਦਲ ਦੇ ਸੰਗਠਨਾਤਮਕ ਢਾਂਚੇ ਵਿਚ ਵਾਧਾ ਕੀਤਾ ਗਿਆ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਤੂਤ ਨਾਲ ਸਬੰਧਿਤ ਨੌਜਵਾਨ ਆਗੂ ਗੁਰਬਿੰਦਰ ਸਿੰਘ ਗੋਗੀ ਤੂਤ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਬਿੰਦਰ ਸਿੰਘ ਲੰਬੇ ਸਮੇਂ ਤੋਂ ਇਲਾਕੇ ਦੇ ਨੌਜਵਾਨਾਂ ਵਿਚ ਸਰਗਰਮੀ ਨਾਲ ਵਿਚਰ ਰਹੇ ਹਨ । ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਦੇਖਦੇ ਹੋਏ ਹੀ ਇਹ ਵੱਡਾ ਮਾਨ-ਸਨਮਾਨ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹੇ ਅੰਦਰ ਯੂਥ ਅਕਾਲੀ ਦਲ ਦੇ ਆਧਾਰ ਨੂੰ ਹੋਰ ਮਜ਼ਬੂਤੀ ਮਿਲੇਗੀ । ਆਪਣੀ ਨਿਯੁਕਤੀ ’ਤੇ ਖ਼ੁਸ਼ੀ ਸਾਂਝੀ ਕਰਦਿਆਂ ਗੁਰਬਿੰਦਰ ਸਿੰਘ ਗੋਗੀ ਤੂਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਅਤੇ ਸੀਨੀਅਰ ਯੂਥ ਆਗੂ ਸੁਰਿੰਦਰ ਸਿੰਘ ਬੱਬੂ (ਮੈਂਬਰ ਕੋਰ ਕਮੇਟੀ, ਪੰਜਾਬ) ਸਮੇਤ ਸਮੁੱਚੀ ਕੇਂਦਰੀ ਅਤੇ ਸਥਾਨਕ ਲੀਡਰਸ਼ਿਪ ਦਾ ਆਭਾਰ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਹਲਕੇ ਦੇ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣਾ ਹੋਵੇਗਾ ।