07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਰਿਵਾਰਵਾਦ ਅਤੇ ਨਿੱਜੀ ਸਿਆਸੀ ਲਾਲਸਾਵਾਂ ਲਈ ਪੰਥ ਅਤੇ ਪੰਜਾਬ ਨਾਲ ਵਿਸ਼ਵਾਸਘਾਤ ਕਰਨ ਵਾਲਿਆਂ ਦਾ ਅਸਲ ਚਿਹਰਾ ਬੇਨਕਾਬ ਹੋਇਆ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 6 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਕੁੱਝ ਆਗੂਆਂ ਵਲੋਂ ਪਾਰਟੀ ਛੱਡ ਕੇ ਹੋਰ ਧੜਿਆਂ ਵਿਚ ਜਾਣ ਦੀਆਂ ਚਰਚਾਵਾਂ ਸਬੰਧੀ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਪਰਿਵਾਰਵਾਦ ਅਤੇ ਨਿੱਜੀ ਸਿਆਸੀ ਹਿੱਤਾਂ ਦੇ ਨਾਂਅ ’ਤੇ ਦੂਜਿਆਂ ਦੀ ਆਲੋਚਨਾ ਕਰਦੇ ਸਨ, ਅੱਜ ਉਹ ਖ਼ੁਦ ਆਪਣੇ ਨਿੱਜੀ ਸਿਆਸੀ ਲਾਭਾਂ ਲਈ ਵੱਖ-ਵੱਖ ਧੜਿਆਂ ਵੱਲ ਰੁਖ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-11-2026
ਮੱਖੂ, 6 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਕੁੱਝ ਆਗੂਆਂ ਵਲੋਂ ਪਾਰਟੀ ਛੱਡ ਕੇ ਹੋਰ ਧੜਿਆਂ ਵਿਚ ਜਾਣ ਦੀਆਂ ਚਰਚਾਵਾਂ ਸਬੰਧੀ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਪਰਿਵਾਰਵਾਦ ਅਤੇ ਨਿੱਜੀ ਸਿਆਸੀ ਹਿੱਤਾਂ ਦੇ ਨਾਂਅ ’ਤੇ ਦੂਜਿਆਂ ਦੀ ਆਲੋਚਨਾ ਕਰਦੇ ਸਨ, ਅੱਜ ਉਹ ਖ਼ੁਦ ਆਪਣੇ ਨਿੱਜੀ ਸਿਆਸੀ ਲਾਭਾਂ ਲਈ ਵੱਖ-ਵੱਖ ਧੜਿਆਂ ਵੱਲ ਰੁਖ਼ ਕਰ ਰਹੇ ਹਨ। ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਹੋਏ ਡੈਲੀਗੇਟ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਅਹਿਦ ਲੈਣ ਵਾਲੇ ਕੁੱਝ ਆਗੂ ਅੱਜ ਆਪਣੇ ਸਿਧਾਂਤਾਂ ਤੋਂ ਪਿੱਛੇ ਹਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਜਾਂ ਵਿਧਾਇਕ ਬਣਨ ਦੀਆਂ ਇੱਛਾਵਾਂ ਅਤੇ ਪਰਿਵਾਰਕ ਸਿਆਸੀ ਹਿੱਤਾਂ ਕਾਰਨ ਅਜਿਹੇ ਆਗੂ ਪੰਥਕ ਸੋਚ ਤੋਂ ਦੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਪਰਿਵਾਰਵਾਦ ਦੇ ਦੋਸ਼ ਲਾਉਂਦੇ ਰਹੇ ਹਨ, ਉਹੀ ਹੁਣ ਮੁੜ ਉਸੇ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਤਿਆਰੀਆਂ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਨ੍ਹਾਂ ਆਗੂਆਂ ਦਾ ਉਦੇਸ਼ ਪੰਥ ਅਤੇ ਪੰਜਾਬ ਦੀ ਸੇਵਾ ਕਰਨਾ ਸੀ ਤਾਂ ਫਿਰ ਆਪਣੇ ਬਣਾਏ ਸਿਆਸੀ ਮੰਚ ਨੂੰ ਛੱਡ ਕੇ ਹੋਰ ਧੜਿਆਂ ਵੱਲ ਜਾਣ ਦੀ ਲੋੜ ਕਿਉਂ ਪੈ ਰਹੀ ਹੈ? ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਦੀ ਸਥਾਪਨਾ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਹੁਕਮਨਾਮੇ ਤੋਂ ਬਾਅਦ ਹੋਈ ਸੀ ਅਤੇ ਇਹ ਪਾਰਟੀ ਪੰਥਕ ਸਿਧਾਂਤਾਂ ਨੂੰ ਸਮਰਪਿਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁੱਝ ਆਗੂਆਂ ਦੇ ਪਾਰਟੀ ਛੱਡਣ ਨਾਲ ਇਸ ਦੀ ਵਿਚਾਰਧਾਰਾ ਅਤੇ ਸਿਧਾਂਤਕ ਸੰਘਰਸ਼ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਵਾਲੇ ਹੁਕਮਨਾਮੇ ਦੀ ਰੌਸ਼ਨੀ ਵਿਚ ਸਮੁੱਚੀਆਂ ਪੰਥਕ ਧਿਰਾਂ ਨਾਲ ਏਕਤਾ ਦੀ ਹਾਮੀ ਹੈ, ਪਰ ਸੁਖਬੀਰ ਸਿੰਘ ਬਾਦਲ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸਜ਼ਾ ਸਬੰਧੀ ਮਾਮਲੇ ਵਿਚ ਕੀਤੀ ਗਈ ਬਿਆਨਬਾਜ਼ੀ ਹੁਕਮਨਾਮੇ ਦੀ ਭਾਵਨਾ ਦੇ ਉਲਟ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਾਨ-ਮਰਿਆਦਾਵਾਂ ਦੀ ਰਾਖੀ ਲਈ ਆਪਣੇ ਸਿਧਾਂਤਕ ਪੱਖ ’ਤੇ ਕਾਇਮ ਰਹੇਗਾ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ
Ad Position 24