ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਜ਼ੀਰਾ, 6 ਨਵੰਬਰ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ, ਜ਼ੀਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਭਜਨ, ਡਾਂਸ ਅਤੇ ਹੋਰ ਕਈ ਸਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਜ਼ੀਰਾ, 6 ਨਵੰਬਰ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ, ਜ਼ੀਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਭਜਨ, ਡਾਂਸ ਅਤੇ ਹੋਰ ਕਈ ਸਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਆਪਣੀ ਪ੍ਰਤਿਭਾ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨੈਤਿਕ ਸਿੱਖਿਆ ਮੁਕਾਬਲੇ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਹਿੰਦੀ ਓਲੰਪਿਆਡ ਵਿਚ ਸੋਨ ਤਗਮੇ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਸ੍ਰੀਮਤੀ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ.ਸ਼ਾਲੂ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ’ਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।