07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਮੁਲਾਜ਼ਮ-ਪੈਨਸ਼ਨਰਾਂ ਦੇ ਹੱਕਾਂ ਲਈ ਸੰਗਰੂਰ ਦੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਦਾ ਐਲਾਨ

ਫ਼ਿਰੋਜ਼ਪੁਰ, 6 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਕਾਮਰੇਡ ਜਰਨੈਲ ਸਿੰਘ ਭਵਨ ਵਿਖੇ ਪ੍ਰਧਾਨ ਨਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।

Ad Position 21
No active advertisement
ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਵਿਚ ਹਾਜ਼ਰ ਪੈਨਸ਼ਨਰਜ਼। ਅਜੀਤ ਤਸਵੀਰ 07-11-2026
ਫ਼ਿਰੋਜ਼ਪੁਰ, 6 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਕਾਮਰੇਡ ਜਰਨੈਲ ਸਿੰਘ ਭਵਨ ਵਿਖੇ ਪ੍ਰਧਾਨ ਨਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਪੈਨਸ਼ਨਰ ਆਗੂਆਂ ਮਲਕੀਤ ਚੰਦ ਪਾਸੀ, ਬਲਬੀਰ ਸਿੰਘ ਸੰਧੂ, ਓਮ ਪ੍ਰਕਾਸ਼, ਕੁਲਦੀਪ ਸਿੰਘ ਖੁੰਗਰ, ਬੂਟਾ ਸਿੰਘ ਅਤੇ ਹਰਚੰਦ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵਲੋਂ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਕੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ ਜਾ ਰਿਹਾ ਹੈ, ਜਦਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਅਜੇ ਵੀ 10 ਫ਼ੀਸਦੀ ਮਹਿੰਗਾਈ ਭੱਤਾ ਬਕਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਮਹਿੰਗਾਈ ਭੱਤੇ ਦੇ ਬਕਾਏ ਅਤੇ ਪੈਨਸ਼ਨਰਾਂ ਦੇ ਹੋਰ ਵਿੱਤੀ ਲਾਭਾਂ ਦੀ ਅਦਾਇਗੀ ਵੀ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਮਹਿੰਗਾਈ ਭੱਤੇ ਦੇ ਕਰੋੜਾਂ ਰੁਪਏ ਦੇ ਬਕਾਏ ਦੱਬ ਕੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਕਾਰਨ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਸੋਧ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 10 ਫ਼ੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ , 15-1-2015 ਅਤੇ 17-7-2020 ਨੂੰ ਜਾਰੀ ਕੀਤੇ ਗਏ ਪੱਤਰ ਰੱਦ ਕੀਤੇ ਜਾਣ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਵਲੋਂ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਸਮੂਹ ਪੈਨਸ਼ਨਰਾਂ ਨੂੰ ਇਸ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੀਤਮ ਸਿੰਘ, ਹਰਹੰਮ ਲਾਲ, ਜਗਤਾਰ ਸਿੰਘ, ਬਾਬੂ ਲਾਲ, ਮਹਿੰਦਰ ਸਿੰਘ, ਮੁਖ਼ਤਿਆਰ ਸਿੰਘ, ਗੁਰਚਰਨ ਸਿੰਘ, ਮੇਜਰ ਸਿੰਘ ਲੈਕਚਰਾਰ, ਅਵਤਾਰ ਸਿੰਘ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈਸ ਚਾਂਸਲਰ ਵਲੋਂ ਐਫੀਲੀਏਟਿਡ ਕਾਲਜਾਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਪੱਖੀ ‘ਗ੍ਰੀਨ ਦੀਵਾਲੀ’ ਮਨਾਈ
Ad Position 24