06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜੇ.ਕੇ.ਐੱਸ. ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਫਰੀਦਕੋਟ ਰੋਡ ’ਤੇ ਸਥਿਤ ਜੇ. ਕੇ.

Ad Position 21
No active advertisement
ਵਿਦਿਆਰਥੀਆਂ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਮੌਕੇ ਪ੍ਰਿੰਸੀਪਲ ਮੀਨੂ ਮੋਂਗਾ ਅਤੇ ਸਟਾਫ਼। ਤਸਵੀਰ-ਕਪਿਲ ਕੰਧਾਰੀ 07-11-2026
ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਫਰੀਦਕੋਟ ਰੋਡ ’ਤੇ ਸਥਿਤ ਜੇ.ਕੇ.ਐੱਸ. ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਖ਼ੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸਭਿਆਚਾਰਕ, ਸਿਰਜਣਾਤਮਿਕ ਅਤੇ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਅਤੇ ਦੀਵੇ ਬਣਾਉਣ ਤੇ ਸਜਾਉਣ ਦੀ ਗਤੀਵਿਧੀ ਵਿਚ ਹਿੱਸਾ ਲਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀ ਕਲਪਨਾਸ਼ੀਲਤਾ ਦਾ ਪ੍ਰਗਟਾਵਾ ਕਰਦਿਆਂ ਖ਼ੂਬਸੂਰਤ ਅਤੇ ਆਕਰਸ਼ਕ ਦੀਵੇ ਅਤੇ ਮੋਮਬੱਤੀਆਂ ਤਿਆਰ ਕੀਤੀਆਂ। ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੀਵਾਲੀ ਕੁਇਜ਼ ਮੁਕਾਬਲਾ, ਸੱਤਵੀਂ ਜਮਾਤ ਲਈ ਭਾਸ਼ਣ ਮੁਕਾਬਲਾ ਅਤੇ ਅੱਠਵੀਂ ਜਮਾਤ ਲਈ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੰਗ-ਬਰੰਗਿਆਂ ਅਤੇ ਮਨਮੋਹਕ ਰੰਗੋਲੀਆਂ ਬਣਾ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਆਪਣੇ-ਆਪਣੇ ਜਮਾਤਾਂ ਅਤੇ ਬਲੈਕ-ਬੋਰਡਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਰੰਗ-ਬਿਰੰਗੀ ਸਜਾਵਟ, ਆਕਰਸ਼ਕ ਕਲਾਕ੍ਰਿਤੀਆਂ ਅਤੇ ਦੀਵਾਲੀ ਦੇ ਸੰਦੇਸ਼ਾਂ ਨਾਲ ਸਕੂਲ ਦਾ ਮਾਹੌਲ ਤਿਉਹਾਰੀਂ ਰੰਗ ਵਿਚ ਰੰਗਿਆ ਨਜ਼ਰ ਆਇਆ। ਜਮਾਤਾਂ ਦੀ ਸਜਾਵਟ ਵਿਚ ਵਿਦਿਆਰਥੀਆਂ ਦੀ ਮਿਹਨਤ, ਕਲਪਨਾਸ਼ੀਲਤਾ ਅਤੇ ਸਮੂਹਿਕ ਸਹਿਯੋਗ ਇੰਨਾ ਸ਼ਾਨਦਾਰ ਸੀ ਕਿ ਨਿਰਣਾਇਕਾਂ ਲਈ ਕਿਸੇ ਇਕ ਜਮਾਤ ਦੀ ਚੋਣ ਕਰਨੀ ਮੁਸ਼ਕਲ ਹੋ ਗਈ। ਇਸ ਨੂੰ ਦੇਖਦਿਆਂ ਸਕੂਲ ਪ੍ਰਬੰਧਕਾਂ ਵਲੋਂ ਸਾਰੀਆਂ ਜਮਾਤਾਂ ਨੂੰ ਸਾਂਝੇ ਤੌਰ ’ਤੇ ਪਹਿਲਾ ਸਥਾਨ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ, ਟੀਮ ਭਾਵਨਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਸਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਦੀਆਂ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਦੀਵਾਲੀ ਦੀਆਂ ਖ਼ੁਸ਼ੀਆਂ ਨੂੰ ਸਮੁੱਚੇ ਸਕੂਲ ਪਰਿਵਾਰ ਨਾਲ ਸਾਂਝਾ ਕਰਦਿਆਂ ਪ੍ਰਬੰਧਕਾਂ ਵਲੋਂ ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਡਰਾਈਵਰਾਂ ਨੂੰ ਤੋਹਫ਼ੇ ਭੇਟ ਕੀਤੇ ਗਏ ਅਤੇ ਮਿਠਾਈ ਵੀ ਵੰਡੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਦੂਜੇ ਦਿਨ ਵੀ ਹੜਤਾਲ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਹੋਈ
Ad Position 24