ਭਾਈ ਨਿਰਮਲ ਸਿੰਘ ਮੁਕਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਭਾਈ ਨਿਰਮਲ ਸਿੰਘ ਦੇ ਰਾਗੀ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਗੁਰਵਿੰਦਰ ਕੌਰ, ਹਰਜੀਤ ਕੌਰ ਅਤੇ ਹੋਰ।
08-11-2026