07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਜੀ. ਏ.

Ad Position 21
No active advertisement
ਫ਼ਾਜ਼ਿਲਕਾ ਵਿਖੇ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਜਾਣਕਾਰੀ ਦਿੰਦੇ ਹੋਏ ਅਧਿਆਪਕ। ਅਜੀਤ ਤਸਵੀਰ 08-11-2026
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਉਮੰਗ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੰਪਲੈਕਸ ਵਿਚ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਤਿਉਹਾਰਾਂ ਦੇ ਮਹੱਤਵ ਨੂੰ ਬਾਖ਼ੂਬੀ ਦਰਸਾਇਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸ਼ੀਨਮ ਧੂੜੀਆ ਨੇ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ, ਪ੍ਰਕਾਸ਼, ਆਪਸੀ ਪਿਆਰ, ਭਾਈਚਾਰੇ ਅਤੇ ਬੁਰਾਈ ਉੱਤੇ ਅਛਾਈ ਦੀ ਜਿੱਤ ਦਾ ਪ੍ਰਤੀਕ ਹੈ। ਇਸੇ ਭਾਵਨਾ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਹ ਸਮਾਗਮ ਉਲੀਕਿਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਲੋਕ ਵੰਦਨ ਨਾਲ ਹੋਈ, ਜਿਸ ਨਾਲ ਪੂਰਾ ਵਾਤਾਵਰਨ ਭਗਤੀ ਮਈ ਹੋ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ’ਤੇ ਆਧਾਰਿਤ ਸ਼ਾਨਦਾਰ ਰਾਮਾਇਣ ਨਾਟਕ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਧਿਆਨ ਖਿੱਚਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਨਾਚ ਅਤੇ ਦੀਵਾਲੀ ਦੇ ਗੀਤਾਂ ਨੇ ਪ੍ਰੋਗਰਾਮ ਵਿਚ ਚਾਰ ਚੰਨੇ ਲਾ ਦਿੱਤੇ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੇ ਤੋਹਫ਼ੇ ਵੀ ਭੇਟ ਕੀਤੇ ਗਏ। ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਵਿਚ ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ। ਅਜਿਹੇ ਆਯੋਜਨ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਪੰਜਾਬ ਕਾਂਗਰਸ ਨੂੰ ਇਕ ਧਾਗੇ ਵਿਚ ਪਰੋਇਆ-ਰਜਿੰਦਰ ਕੌਰ, ਸੁਧੀਰ ਭਾਦੂ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕਾਈ ਦਾ ਗਠਨ
Ad Position 24