ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਪੰਜਾਬ ਕਾਂਗਰਸ ਨੂੰ ਇਕ ਧਾਗੇ ਵਿਚ ਪਰੋਇਆ-ਰਜਿੰਦਰ ਕੌਰ, ਸੁਧੀਰ ਭਾਦੂ
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਈ ਰੈਲੀ ਨੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਦਿਆਂ ਪਾਰਟੀ ਨੂੰ ਇਕ ਮੰਚ ’ਤੇ ਇਕੱਠਾ ਕਰਨ ਦਾ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਰਜਿੰਦਰ ਕੌਰ ਅਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸੁਧੀਰ ਭਾਦੂ ਨੇ ਕੀਤਾ।
ਬ
ਬੀਬੀ ਰਜਿੰਦਰ ਕੌਰ ਅਤੇ ਸੁਧੀਰ ਭਾਦੂ। ਅਜੀਤ ਤਸਵੀਰ
08-11-2026
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਈ ਰੈਲੀ ਨੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਦਿਆਂ ਪਾਰਟੀ ਨੂੰ ਇਕ ਮੰਚ ’ਤੇ ਇਕੱਠਾ ਕਰਨ ਦਾ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਰਜਿੰਦਰ ਕੌਰ ਅਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸੁਧੀਰ ਭਾਦੂ ਨੇ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਰੈਲੀ ਵਿਚ ਪੰਜਾਬ ਭਰ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਨੇ ਇਹ ਸੰਦੇਸ਼ ਦਿੱਤਾ ਹੈ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਹਿਤਾਂ ਲਈ ਇੱਕਜੁੱਟ ਹਨ। ਉਨ੍ਹਾਂ ਅਨੁਸਾਰ ਰਾਹੁਲ ਗਾਂਧੀ ਦੀ ਰੈਲੀ ਨੇ ਪੰਜਾਬ ਕਾਂਗਰਸ ਨੂੰ ਇਕ ਧਾਗੇ ਵਿਚ ਪਰੋਣ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਬੀਬੀ ਰਜਿੰਦਰ ਕੌਰ ਅਤੇ ਸੁਧੀਰ ਭਾਦੂ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਇੱਕਜੁੱਟਤਾ ਅਤੇ ਸਾਂਝੀ ਰਣਨੀਤੀ ਨਾਲ ਲੜੇਗੀ। ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਇਕ ਮੰਚ ‘ਤੇ ਇਕੱਠੇ ਹੋ ਕੇ ਲੋਕਾਂ ਵਿਚ ਜਾਣਗੇ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਸਮਰਥਨ ਨਾਲ ਸਰਕਾਰ ਬਣਾਏਗੀ। ਇਸ ਮੌਕੇ ਦੋਵਾਂ ਆਗੂਆਂ ਨੇ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਰਕਰਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਆਪਸੀ ਤਾਲਮੇਲ ਅਤੇ ਏਕਤਾ ਨਾਲ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।