07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਕੂਲ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸਕੂਲ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ ਤੇ ਸਿਰਜਣਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਰੰਗੋਲੀ ਬਣਾਉਣ, ਦੀਵੇ ਸਜਾਉਣ, ਦੀਵਾਲੀ ਗ੍ਰੀਟਿੰਗ ਕਾਰਡ ਤਿਆਰ ਕਰਨ ਅਤੇ ਕਲਾਸ-ਰੂਮ ਸਜਾਵਟ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਰੰਗੋਲੀਆਂ, ਸੁੰਦਰ ਗ੍ਰੀਟਿੰਗ ਕਾਰਡਾਂ ਅਤੇ ਆਕਰਸ਼ਕ ਸਜਾਵਟੀ ਸਮਗਰੀ ਰਾਹੀਂ ਸਕੂਲ ਦੀ ਰੌਣਕ ਨੂੰ ਚਾਰ ਚੰਨੇ ਲਾ ਦਿੱਤੇ। ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਛੁਪੀਆਂ ਕਲਾਤਮਕ ਰੁਚੀਆਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਸੀ ਮਿਲਵਰਤਨ, ਸਹਿਯੋਗ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ-ਰਹਿਤ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਦਾ ਸੁਨੇਹਾ ਵੀ ਦਿੱਤਾ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੁੱਚੇ ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਨੇ ਅਹਿਮ ਯੋਗਦਾਨ ਪਾਇਆ, ਜਦਕਿ ਇਸ ਮੌਕੇ ਭਾਰਤੀ ਏਅਰਟੇਲ ਫਾਊਂਡੇਸ਼ਨ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਭਰਤੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਉਮੀਦਵਾਰਾਂ ਵਿਚ ਨਿਰਾਸ਼ਾ ਅਤੇ ਚਿੰਤਾ; ਜਲਦ ਨਿਯੁਕਤੀ ਪੱਤਰ ਜਾਰੀ ਕਰਨ ਦੀ ਕੀਤੀ... ਅਗਲੀ ਖ਼ਬਰ ਮਾਹੂਆਣਾ ਬੋਦਲਾ ’ਚ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ
Ad Position 24