ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਬੈਠਕ
ਤਲਵੰਡੀ ਭਾਈ, 7 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਇੱਥੇ ਸੂਬਾ ਪ੍ਰਧਾਨ ਡਾ. ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਤਲਵੰਡੀ ਭਾਈ, 7 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਇੱਥੇ ਸੂਬਾ ਪ੍ਰਧਾਨ ਡਾ. ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਡਾ. ਪਰਮਜੀਤ ਸਿੰਘ ਨੇ ਮਨੁੱਖੀ ਹੱਕਾਂ ਸਬੰਧੀ ਵਿਸਥਾਰ ਪੂਰਵਕ ਚਾਨ੍ਹਣਾ ਪਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਨਵੀ ਹੱਕਾਂ ਤੋਂ ਜਾਣੂੰ ਕਰਵਾਉਣ ਲਈ ਫ਼ਰੰਟ ਵਲੋਂ ਮੁਹਿੰਮ ਚਲਾਈ ਜਾਵੇਗੀ। ਇਸ ਸਮੇਂ ਗਰੀਬ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਹੋ ਰਹੇ ਸ਼ੋਸ਼ਣ ’ਤੇ ਵੀ ਚਰਚਾ ਕੀਤੀ ਗਈ ਅਤੇ ਸਿੱਖਿਆ ਦੇ ਹੋਏ ਵਪਾਰੀਕਰਨ ’ਤੇ ਵੀ ਚਿੰਤਾ ਪ੍ਰਗਟ ਕੀਤੀ। ਜਦਕਿ ਠੇਕੇਦਾਰੀ ਪ੍ਰਥਾ ਰਾਹੀਂ ਮਜ਼ਦੂਰ ਵਰਗ ਦੇ ਹੋ ਰਹੇ ਸ਼ੋਸ਼ਣ ਸਬੰਧੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਖ-ਵੱਖ ਅਦਾਰਿਆਂ ਵਿਚ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਮਿਹਨਤ ਕਰਨ ਵਾਲੇ ਮਜ਼ਦੂਰਾਂ ਨੂੰ ਉਨ੍ਹਾਂ ਦਾ ਪੂਰਾ ਮਿਹਨਤਾਨਾ ਦਿੱਤਾ ਜਾਵੇ। ਇਸ ਮੌਕੇ ’ਤੇ ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਬਲਵੀਰ ਸਿੰਘ ਧਾਲੀਵਾਲ ਨੂੰ ਤਲਵੰਡੀ ਭਾਈ ਇਕਾਈ ਦਾ ਪ੍ਰਧਾਨ, ਸੁਖਬੀਰ ਸਿੰਘ ਖ਼ਾਲਸਾ ਨੂੰ ਜਨਰਲ ਸਕੱਤਰ, ਰਾਜੂ ਭੱਟੀ ਨੂੰ ਵਾਰਡ ਇੰਚਾਰਜ ਨਿਯੁਕਤ ਕੀਤਾ ਗਿਆ। ਜਿੰਨਾਂ ਨੂੰ ਸੂਬਾ ਪ੍ਰਧਾਨ ਪਰਮਜੀਤ ਸਿੰਘ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਸਮੇਂ ਰਾਜਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜਪੁਰ, ਗੁਰਦੀਪ ਸਿੰਘ ਸੁਲਹਾਨੀ, ਗੁਰਦੀਪ ਸਿੰਘ ਹਰਾਜ, ਕੇਵਲ ਸਿੰਘ ਨਾਹਰ ਆਦਿ ਮੌਜੂਦ ਸਨ।