ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਦੀਵਾਲੀ
ਵਿਦਿਆਰਥੀਆਂ ਨੇ ਰੰਗੋਲੀ ਅਤੇ ਰੰਗ-ਬਰੰਗਿਆਂ ਲਾਈਟਾਂ ਨਾਲ ਕਾਲਜ ਨੂੰ ਸਜਾਇਆ
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਮਾਤਾ ਲਕਸ਼ਮੀ ਦੀ ਪੂਜਾ ਕੀਤੀ ਗਈ ਅਤੇ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨਾਲ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਦ
ਦੀਵਾਲੀ ਦੀਆਂ ਖੁਸ਼ੀਆਂਸਾਂਝੀਆਂ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਅਤੇ ਸਟਾਫ਼ ਮੈਂਬਰ। ਅਜੀਤ ਤਸਵੀਰ
08-11-2026
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਮਾਤਾ ਲਕਸ਼ਮੀ ਦੀ ਪੂਜਾ ਕੀਤੀ ਗਈ ਅਤੇ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨਾਲ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਦੀਵਾਲੀ ਦੇ ਮੱਦੇਨਜ਼ਰ ਕਾਲਜ ਦੇ ਵਿਹੜੇ, ਕਲਾਸਾਂ ਅਤੇ ਸਮੁੱਚੀ ਇਮਾਰਤ ਨੂੰ ਰੰਗ-ਬਰੰਗਿਆਂ ਲਾਈਟਾਂ ਅਤੇ ਆਕਰਸ਼ਕ ਸਜਾਵਟੀ ਸਮਗ੍ਰੀ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਿਕ ਸੋਚ ਦਾ ਪ੍ਰਗਟਾਵਾ ਕਰਦਿਆਂ ਸੁੰਦਰ ਰੰਗੋਲੀਆਂ ਬਣਾਈਆਂ । ਇਸ ਮੌਕੇ ਮਠਿਆਈਆਂ ਵੰਡ ਕੇ ਇਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਸਮੂਹ ਸਟਾਫ਼ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ। ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਬੁਰਾਈ ਤੋਂ ਚੰਗਿਆਈ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਤਿਉਹਾਰ ਆਪਸੀ ਪਿਆਰ, ਸਦਭਾਵਨਾ, ਭਾਈਚਾਰੇ ਅਤੇ ਮਿਲਵਰਤਨ ਦੀ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਸਾਰਿਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ। ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਖਦੀਪ ਕੌਰ, ਡਾ.ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖ਼ੁਸ਼ਹਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਕੌਰ, ਤਾਨੀਆ, ਆਂਚਲ, ਪ੍ਰਵੀਨ ਗੁਪਤਾ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।