ਪਿੰਡ ਲਹਿਰਾ ਖਾਨਾ ਦੀਆਂ ਗਲੀਆਂ ਵਿਚ ਭਰਿਆ ਗੰਦਾ ਪਾਣੀ, ਪਿੰਡ ਵਾਸੀ ਪ੍ਰੇਸ਼ਾਨ
ਭੁੱਚੋ ਮੰਡੀ , 7 ਨਵੰਬਰ ( ਬਿੱਕਰ ਸਿੰਘ ਸਿੱਧੂ )- ਪਿੰਡ ਲਹਿਰਾ ਖਾਨਾ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਭਰਿਆ ਹੋਇਆ ਹੈ , ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੰਬੇ ਸਮੇਂ ਤੋਂ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਜਿੱਥੇ ਲੋਕਾਂ ਦਾ ਆਉਣਾ - ਜਾਣਾ ਮੁਸ਼ਕਿਲ ਹੋ ਗਿਆ ਹੈ , ਉੱਥੇ ਹੀ ਆਸ - ਪਾਸ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ ।
ਭੁੱਚੋ ਮੰਡੀ , 7 ਨਵੰਬਰ ( ਬਿੱਕਰ ਸਿੰਘ ਸਿੱਧੂ )- ਪਿੰਡ ਲਹਿਰਾ ਖਾਨਾ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਭਰਿਆ ਹੋਇਆ ਹੈ , ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੰਬੇ ਸਮੇਂ ਤੋਂ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਜਿੱਥੇ ਲੋਕਾਂ ਦਾ ਆਉਣਾ - ਜਾਣਾ ਮੁਸ਼ਕਿਲ ਹੋ ਗਿਆ ਹੈ , ਉੱਥੇ ਹੀ ਆਸ - ਪਾਸ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ । ਪਿੰਡ ਵਾਸੀਆਂ ਕਰਮਜੀਤ ਸਿੰਘ , ਬਲਵੰਤ ਸਿੰਘ , ਰਣ ਸਿੰਘ , ਹਰਬੰਸ ਸਿੰਘ , ਲਖਵਿੰਦਰ ਸਿੰਘ , ਮੇਜਰ ਸਿੰਘ ਅਤੇ ਜਸਵੀਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਵਿਚ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਅਕਸਰ ਗਲੀਆਂ ਵਿਚ ਗੰਦਾ ਪਾਣੀ ਭਰ ਜਾਂਦਾ ਹੈ । ਇਸ ਦਾ ਸਭ ਤੋਂ ਵੱਧ ਖ਼ਮਿਆਜ਼ਾ ਸਕੂਲ ਜਾਣ ਵਾਲੇ ਬੱਚਿਆਂ , ਬਜ਼ੁਰਗਾਂ ਅਤੇ ਧਾਰਮਿਕ ਸਥਾਨਾਂ ‘ ਤੇ ਪੈਦਲ ਜਾਣ ਵਾਲੀ ਸੰਗਤ ਨੂੰ ਭੁਗਤਣਾ ਪੈਂਦਾ ਹੈ । ਗੰਦੇ ਪਾਣੀ ਨਾਲ ਭਰੀਆਂ ਗਲੀਆਂ ਵਿਚੋਂ ਲੰਘਣਾ ਲੋਕਾਂ ਲਈ ਮੁਸ਼ਕਿਲ ਬਣਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਤੋਂ ਇਲਾਵਾ ਗਲੀਆਂ ਵਿਚ ਖੜ੍ਹਾ ਦੂਸ਼ਿਤ ਪਾਣੀ ਮੱਛਰਾਂ ਦੀ ਪੈਦਾਵਾਰ ਅਤੇ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ , ਜਿਸ ਨਾਲ ਲੋਕਾਂ ਦੀ ਸਿਹਤ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ । ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪਿੰਡ ਵਿਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ , ਤਾਂ ਜੋ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ ।